ਬੀਜੇਪੀ ਦੀ ਨਵੀਂ ਬਣੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ (Female Constable Kulwinder Kaur) ‘ਤੇ ਐਕਸ਼ਨ ਲਿਆ ਗਿਆ ਹੈ।
ਸੀਆਈਐਸਐਫ (CISF) ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ‘ਤੇ ਭਾਜਪਾ ਅਤੇ ਨੇਤਾ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਸੀਆਈਐਸਐਫ (CISF) ਨੇ ਮਹਿਲਾ ਕਾਂਸਟੇਬਲ (Women Constables) ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਉਸ ਦੇ ਖਿਲਾਫ ਸਥਾਨਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਲਈ ਸ਼ਿਕਾਇਤ ਦਿੱਤੀ ਗਈ ਹੈ।
ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਵੀਰਵਾਰ ਦੁਪਹਿਰ 3.30 ਵਜੇ ਚੰਡੀਗੜ੍ਹ ਏਅਰਪੋਰਟ (Chandigarh Airport) ਤੋਂ ਦਿੱਲੀ ਜਾ ਰਹੀ ਸੀ,ਇਸ ਘਟਨਾ ਤੋਂ ਬਾਅਦ ਕੰਗਨਾ ਦਿੱਲੀ ਲਈ ਰਵਾਨਾ ਹੋ ਗਈ। ਦਿੱਲੀ ਪਹੁੰਚ ਕੇ ਕੰਗਨਾ ਰਣੌਤ ਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਸ਼ਿਕਾਇਤ ਕੀਤੀ, ਜਿਸ ਵਿਚ ਕੰਗਨਾ ਨੇ ਕਿਹਾ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਏਅਰਪੋਰਟ ਦੇ ਕਰਟਨ ਏਰੀਆ ਵਿਚ ਉਸ ਨੂੰ ਥੱਪੜ ਮਾਰ ਦਿੱਤਾ।