ਸਿਵਲ ਸਰਜਨ ਰੂਪਨਗਰ ਨੇ ਐਸ.ਡੀ.ਐਚ. ਸ੍ਰੀ ਚਮਕੌਰ ਸਾਹਿਬ ਦਾ ਕੀਤਾ ਦੌਰਾ

Civil Surgeon Rupnagar visited SDH Sri Chamkaur Sahib
ਰੂਪਨਗਰ/ਸ੍ਰੀ ਚਮਕੌਰ ਸਾਹਿਬ, 17 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵੱਲੋਂ ਅੱਜ ਸਬ-ਡਿਵੀਜ਼ਨਲ ਹਸਪਤਾਲ (ਐਸ.ਡੀ.ਐਚ.) ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕਰਕੇ ਹਸਪਤਾਲ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। 
 
ਇਸ ਦੌਰੇ ਦੌਰਾਨ ਸਿਵਲ ਸਰਜਨ ਵੱਲੋਂ ਹਸਪਤਾਲ ਦੇ ਐਮਰਜੈਂਸੀ ਵਿਭਾਗ, ਓ.ਪੀ.ਡੀ., ਮਾਈਨਰ ਓਪਰੇਸ਼ਨ ਥੀਏਟਰ, ਆਈ.ਸੀ.ਟੀ.ਸੀ., ਓਪਰੇਸ਼ਨ ਥੀਏਟਰ, ਲੇਬਰ ਰੂਮ, ਪ੍ਰਯੋਗਸ਼ਾਲਾ, ਐਸ.ਐਨ.ਸੀ.ਯੂ., ਜਨਰਲ ਵਾਰਡ, ਐਕਸ-ਰੇ ਵਿਭਾਗ, ਦਫ਼ਤਰੀ ਸ਼ਾਖਾ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕੀਤਾ ਗਿਆ।
 
ਉਨ੍ਹਾਂ ਵੱਲੋਂ ਹਸਪਤਾਲ ਵਿੱਚ ਸਟਾਫ਼ ਦੀ ਹਾਜ਼ਰੀ, ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਸਫ਼ਾਈ ਪ੍ਰਬੰਧ, ਮੈਡੀਕਲ ਸਾਜ਼ੋ-ਸਾਮਾਨ ਦੀ ਉਪਲਬਧਤਾ ਅਤੇ ਵਿਭਾਗਾਂ ਦੇ ਰੋਜ਼ਾਨਾ ਕੰਮਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਸਿਵਲ ਸਰਜਨ ਨੇ ਹਸਪਤਾਲ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਕੀਤੀ।
 
ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣੀ ਚਾਹੀਦੀ ਅਤੇ ਹਰੇਕ ਮਰੀਜ਼ ਨੂੰ ਉਸ ਦੀ ਲੋੜ ਅਨੁਸਾਰ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਟਾਫ਼ ਨੂੰ ਹਸਪਤਾਲ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਨਿਮਰਤਾ, ਸਤਿਕਾਰ ਅਤੇ ਹਮਦਰਦੀ ਭਰਿਆ ਵਿਹਾਰ ਕਰਨ ਲਈ ਵੀ ਕਿਹਾ।
 
ਇਸ ਮੌਕੇ ਸਿਵਲ ਸਰਜਨ ਵੱਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਦਾਖ਼ਲ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲਈ ਗਈ। ਉਨ੍ਹਾਂ ਮਰੀਜ਼ਾਂ ਤੋਂ ਇਲਾਜ ਦੀ ਪ੍ਰਕਿਰਿਆ, ਦਵਾਈਆਂ ਦੀ ਉਪਲਬਧਤਾ ਅਤੇ ਹਸਪਤਾਲ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵੱਲੋਂ ਮਰੀਜ਼ਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸਟਾਫ਼ ਨੂੰ ਲੋੜੀਂਦੀਆਂ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ।
 
ਸਿਵਲ ਸਰਜਨ ਨੇ ਹਸਪਤਾਲ ਦੇ ਸਮੁੱਚੇ ਕੰਮਕਾਜ ਨੂੰ ਹੋਰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਮਰੀਜ਼-ਕੇਂਦਰਿਤ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਹਰੇਕ ਮਰੀਜ਼ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ।
 
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਟੰਡਨ, ਇਸਤਰੀ ਰੋਗਾਂ ਦੇ ਮਾਹਿਰ ਡਾ. ਕੇ.ਡੀ. ਬੈਂਸ, ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਸੂਰਜ, ਡਾ. ਸਚਿਨ ਕੁਮਾਰ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਸ. ਰਵਿੰਦਰ ਸਿੰਘ, ਸਟੈਨੋ ਸ. ਸੁਰਿੰਦਰਪਾਲ ਸਿੰਘ, ਸਟੈਨੋ ਸ. ਹਰਜਿੰਦਰ ਸਿੰਘ, ਬੀ.ਈ.ਈ ਸ. ਹਰਵਿੰਦਰ ਸਿੰਘ, ਨਰਸਿੰਗ ਸਿਸਟਰ ਸ਼੍ਰੀਮਤੀ ਚਰਨਜੀਤ ਕੌਰ, ਫੈਸਿਲਿਟੀ ਮੈਨੇਜਰ ਸ. ਸਤਵਿੰਦਰ ਸਿੰਘ ਸਮੇਤ ਹਸਪਤਾਲ ਦਾ ਹੋਰ ਸਟਾਫ਼ ਹਾਜ਼ਰ ਸੀ। 
ਹੋਰ ਖ਼ਬਰਾਂ :-  ਬੰਗਲਾਦੇਸ਼ ਹਿੰਸਾ: ਨੌਗਾਓਂ ਵਿੱਚ ਲਾਪਤਾ ਹਿੰਦੂ ਕਾਲਜ ਵਿਦਿਆਰਥੀ ਦੀ ਲਾਸ਼ ਮਿਲੀ

Leave a Reply

Your email address will not be published. Required fields are marked *