CM ਭਗਵੰਤ ਮਾਨ ਨੂੰ ਸੁਖਬੀਰ ਸਿੰਘ ਬਾਦਲ ਨੇ ਭੇਜਿਆ ਕਾਨੂੰਨੀ ਨੋਟਿਸ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਿਸ ਵਿੱਚ ਮੁੱਖ ਮੰਤਰੀ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਮਾਫੀ ਮੰਗਣ ਲਈ ਕਿਹਾ ਗਿਆ ਹੈ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਖਿਲਾਫ ਮਾਣਹਾਨੀ ਕੇਸ ਦਾਇਰ ਕੀਤਾ ਜਾਵੇਗਾ।

ਸੁਖਬੀਰ ਦਾ ਦੋਸ਼ ਹੈ ਕਿ ਮੁੱਖ ਮੰਤਰੀ ਨੇ ਇਕ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸ ਵਾਈ ਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ‘ਤੇ ਦੋਸ਼ ਲਾਇਆ ਸੀ ।

ਹੋਰ ਖ਼ਬਰਾਂ :-  ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਸੁਖਬੀਰ ਬਾਦਲ ਨੇ ਆਪਣੇ ਵਕੀਲ ਰਾਹੀਂ ਤਰਕ ਦਿੱਤਾ ਹੈ ਕਿ ਉਨਾਂ ਦੇ ਪਰਿਵਾਰ ਕੋਲ ਬਾਲਾਸਰ ਫਾਰਮ ਆਪ ਤੇ ਹਰਿਆਣਾ ਦੀ ਵੰਡ ਹੋਣ ਤੋਂ ਪਹਿਲਾਂ ਹੀ ਸੀ ਬਲਕਿ ਇਹ ਜ਼ਮੀਨ ਉਹਨਾਂ ਦੇ ਪਿਤਾ ਜੀ ਨੂੰ ਸਹੁਰਾ ਪਰਿਵਾਰ ਵੱਲੋਂ ਮਿਲੀ ਸੀ। ਸੁਖਬੀਰ ਨੇ ਨੋਟਿਸ ਰਾਹੀਂ ਮੁੱਖ ਮੰਤਰੀ ਤੇ ਘਟੀਆ ਪੱਧਰ ਦੀ ਰਾਜਨੀਤੀ ਕਰਨ ਦਾ ਵੀ ਦੋਸ਼ ਲਾਇਆ ਹੈ।

Leave a Reply

Your email address will not be published. Required fields are marked *