ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

Sports Minister Gurmeet Singh Meet Hayer

ਚੰਡੀਗੜ੍ਹ, 24 ਜੁਲਾਈ : ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ।

ਇੱਕ ਬਿਆਨ ਵਿੱਚ ਆਪ‘ ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, “ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।”

ਹੋਰ ਖ਼ਬਰਾਂ :-  ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਕਿਸਮ ਦੇ ਅਨਿਆਂ ਜਾਂ ਦੁਰਵਿਵਹਾਰ ਪ੍ਰਤੀ ਜ਼ੀਰੋ ਟੋਲਰੈਂਸ‘ ਦੀ ਨੀਤੀ ਰੱਖਦੀ ਹੈ ਅਤੇ ਹਰ ਨਾਗਰਿਕ ਦੇ ਮਾਣ-ਸਨਮਾਨ ਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਰਕਾਰ ਅਜਿਹੇ ਮਾਮਲੇ ਸਾਹਮਣੇ ਆਉਣ ਤੇ ਤੁਰੰਤ ਅਤੇ ਠੋਸ ਕਾਰਵਾਈ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।” 

Leave a Reply

Your email address will not be published. Required fields are marked *