ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਹੋਰ ਖ਼ਬਰਾਂ :-  ALL CIVIL WORKS OF UPCOMING INTERNATIONAL AIRPORT AT HALWARA LIKELY TO BE COMPLETED BY JULY: HARBHAJAN SINGH ETO

ਮੁੱਖ ਮੰਤਰੀ ਨੇ ਬਹਾਦਰ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਲਗਨ ਦਿਖਾਈ ਹੈ ਅਤੇ ਸ਼ਹੀਦ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਸ਼ਹੀਦ ਦਾ ਸਸਕਾਰ ਉਸ ਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

dailytweetnews.com

Leave a Reply

Your email address will not be published. Required fields are marked *