ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਲੇਆਊਟ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਅਤੇ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੁਆਰਾ ਛਾਪਿਆ ਗਿਆ।

ਹੋਰ ਖ਼ਬਰਾਂ :-  ਅੱਤਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ, ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਮਲ ਸੇਤੀਆ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *