ਬਿਨ੍ਹਾ ਐਸ.ਐਮ.ਐਸ ਤੋਂ ਚੱਲਣ ਵਾਲੀਆਂ ਕੰਬਾਇਨਾ ਨੂੰ ਕੀਤਾ ਜਾਵੇਗਾ ਬਲੈਕ ਲਿਸਟ- ਐਸ.ਡੀ.ਐਮ ਬਟਾਲਾ

ਵਿਕਰਮਜੀਤ ਸਿੰਘ ਉਪ ਮੰਡਲ ਮੈਜਿਸਟਰੇਟ ਬਟਾਲਾ ਵੱਲੋਂ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਅਤੇ ਜਿਨ੍ਹਾਂ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕੀਤੀ ਜਾ ਰਹੀ ਹੈ। ਉਹਨਾਂ ਕੰਬਾਇਨਾਂ ਤੇ ਐਸ.ਐਮ.ਐਸ (ਸਟਰਾਅ ਮੈਨੇਜਮੈਂਟ ਸਿਸਟਮ) ਲੱਗਾ ਹੋਵੇ। ਜਿਸ ਸਬੰਧੀ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੰਬਾਇਨ ਬਿਨ੍ਹਾਂ ਐਸ.ਐਮ.ਐਸ (ਸਟਰਾਅ ਮੈਨੇਜਮੈਂਟ ਸਿਸਟਮ) ਤੋਂ ਪਾਈ ਜਾਂਦੀ ਹੈ ਤਾਂ ਉਸ ਕੰਬਾਇਨ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ। ਜਿਸਦੀ ਸੰਪੂਰਨ ਜਿੰਮੇਵਾਰੀ ਕੰਬਾਇਨ ਮਾਲਕ ਦੀ ਹੋਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾ ਟੀਮਾ ਵੱਲੋਂ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ ਕਤੀ ਜਾ ਰਹੀ ਹੈ।

ਉਹਨਾ ਵੱਲੋਂ ਇਹ ਵੀ ਦੱਸਿਆ ਕਿ ਵਿਭਾਗ ਵੱਲੋ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਤੋਂ ਰੋਕਣ ਲਈ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਲਗਾਏ ਗਏ ਹਨ ਜੋ ਸੁਨਿਸ਼ਚਤ ਕਰਨਗੇ ਕਿ ਪਿੰਡਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗੇ ਜੇਕਰ ਕੋਈ ਵਿਅਕਤੀ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਪਾਇਆ ਗਿਆ ਉਸ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਜਮਾਂਬੰਦੀ ਵਿੱਚ ਲਾਲ ਸਿਆਹੀ ਨਾਲ ਹਵਾਲਾ ਵੀ ਦਿੱਤਾ ਜਾਵੇਗਾ।

ਹੋਰ ਖ਼ਬਰਾਂ :-  ਮੋਹਾਲੀ ਦੇ ਫੋਰਟਿਸ ਹਪਸਤਾਲ ਵਿੱਚ ਦਾਖ਼ਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਹੁਣ ਨਹੀਂ ਰਹੇ

ਉਹਨਾਂ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਬੇਲਰ, ਸੁਪਰਸੀਡਰ ਆਦਿ ਬਿਨਾ ਕਿਸੇ ਖਰਚੇ ਦੇ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਵੀ ਕਿਸਾਨ ਨੂੰ ਉਕਤ ਮਸ਼ੀਨਾ ਦੀ ਜਰੂਰਤ ਹੈ ਉਹ ਆਪਣੇ ਹਲਕੇ ਦੇ ਸਬੰਧਤ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਕੇ ਲੈ ਸਕਦਾ ਹੈ। ਇਸ ਤੋਂ ਬੇਲਜ ਦੀ ਸਾਂਭ ਲਈ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਜਗ੍ਹਾ ਉਪਲਬਧ ਕੀਤੀਆਂ ਗਈਆਂ ਹਨ ਜੇਕਰ ਕਿਸੇ ਕਿਸਾਨ ਨੂੰ ਬੇਲਜ ਦੀ ਸਾਂਭ ਲਈ ਜਗ੍ਹਾ ਦੀ ਜਰੂਰਤ ਹੈ ਤਾਂ ਉਹ ਆਪਣੇ ਹਲਕੇ ਦੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨਾਲ ਸੰਪਰਕ ਕਰ ਸਕਦਾ ਹੈ।

Leave a Reply

Your email address will not be published. Required fields are marked *