ਕਾਂਗਰਸ ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ‘ਗਲਤ ਬਿਆਨਬਾਜ਼ੀ’ ਕਰਕੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ਲੱਗੇ ਹਨ। ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਵਿਧਾਇਕ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ।
“ਪਾਰਟੀ ਦੀ ਗਾਈਡਲਾਈਨ (Guideline) ਤੋਂ ਹਟ ਕੇ ਤੁਹਾਡੇ ਵਲੋਂ ਦਿਤੇ ਗਏ ਬਿਆਨ। ਤੁਹਾਡੇ ਅਹੁਦੇ ਦੀ ਗਰਿਮਾ ਦੇ ਅਨੁਸਾਰ ਨਹੀਂ ਹਨ, ਜਿਸ ਕਾਰਨ ਪਾਰਟੀ ਸੰਗਠਨ ਦਾ ਅਕਸ ਖਰਾਬ ਹੋ ਰਿਹਾ ਹੈਅਤੇ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ। ਤੁਹਾਨੂੰ ਨਿੱਜੀ ਤੌਰ ‘ਤੇ ਦਿਤੀਆਂ ਗਈਆਂ ਕਈ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਤੁਹਾਡਾ ਵਿਵਹਾਰ ਜਾਰੀ ਹੈ।
ਇਸ ਲਈ, ਜਦੋਂ ਤਕ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਹੀਂ ਕੀਤੀ ਜਾਂਦੀ, ਤੁਹਾਨੂੰ ਹੁਣ ਤੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿਤਾ ਜਾਂਦਾ ਹੈ ਅਤੇ ਅਗਲੇ ਹੁਕਮਾਂ ਤਕ ਪਾਰਟੀ ਤੋਂ ਮੁਅੱਤਲ ਕਰ ਦਿਤਾ ਜਾਂਦਾ ਹੈ। ਮੁਅੱਤਲੀ ਪੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਈ ਚੇਤਾਵਨੀਆਂ ਦੇ ਬਾਵਜੂਦ ਵਿਧਾਇਕ “ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਭਟਕ ਰਿਹਾ ਹੈ। ਦੱਸ ਦੇਈਏ ਕਿ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮਾਂ ਕਰਮਜੀਤ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ ਦੀ ਪਤਨੀ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।