ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ (Jalandhar West Vidhan Sabha Seat) ’ਤੇ  ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ (Former Deputy Mayor Surinder Kaur) ਨੂੰ ਟਿਕਟ ਦਿਤੀ ਹੈ।

ਬੁਧਵਾਰ ਦੇਰ ਰਾਤ ਕੀਤੇ ਐਲਾਨ ’ਚ ਅਨੁਸਾਰ ਕਾਂਗਰਸ ਵਲੋਂ ਸੁਰਿੰਦਰ ਕੌਰ ਵਿਧਾਨ ਸਭਾ ਦੀ ਜ਼ਿਮਨੀ ਚੋਣ (By-Election) ਲੜਨਗੇ। ਇਸ ਸਮੇਂ ਪੱਛਮੀ ਸਰਕਲ ਵਿਚ ਸੱਭ ਤੋਂ ਸੀਨੀਅਰ ਕਾਂਗਰਸੀ ਆਗੂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਹਨ, ਜਿਸ ਕਾਰਨ ਉਨ੍ਹਾਂ ਨੂੰ ਟਿਕਟ ਮਿਲੀ ਹੈ।

ਉਹ ਚਾਰ ਵਾਰ ਕੌਂਸਲਰ ਵੀ ਰਹਿ ਚੁਕੇ ਹਨ। ਦੱਸ ਦੇਈਏ ਕਿ ਸੁਸ਼ੀਲ ਰਿੰਕੂ ਦੀ ਵਜ੍ਹਾ ਨਾਲ ਕਾਂਗਰਸ ਨੂੰ ਵੈਸਟ ਸਰਕਲ ’ਚ ਵੱਡਾ ਝਟਕਾ ਲੱਗਾ ਹੈ। ਇਸ ਦੇ ਜ਼ਿਆਦਾਤਰ ਕੌਂਸਲਰ ਪਾਰਟੀ (Consular Party) ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਦੋ ਸਿਆਸੀ ਪਾਰਟੀਆਂ ਨੇ ਅਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (Former MLA Sheetal Angural) ਨੂੰ ਟਿਕਟ ਦਿਤੀ ਹੈ ਅਤੇ ‘ਆਪ’ ਨੇ ਭਾਜਪਾ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਬੇਟੇ ਮਹਿੰਦਰ ਭਗਤ ਨੂੰ ਟਿਕਟ ਦਿਤੀ ਹੈ।

ਹੋਰ ਖ਼ਬਰਾਂ :-  ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ

Leave a Reply

Your email address will not be published. Required fields are marked *