ਚੰਡੀਗੜ੍ਹ:- ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ (In-Charge Sachin Pilot) ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਕੱਲ੍ਹ ਯਾਨੀ 16 ਅਕਤੂਬਰ 2026 ਤੋਂ ਸ਼ੁਰੂ ਹੋ ਕੇ ਇਹ ਦੌੜਾ 20 ਅਕਤੂਬਰ 2026 ਤੱਕ ਜਾਰੀ ਰਹੇਗਾ। ਆਪਣੇ ਇਸ ਪੰਜ ਦਿਨਾਂ ਦੇ ਪ੍ਰੋਗਰਾਮ ਦੌਰਾਨ ਉਹ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਨਗੇ।
ਦੌਰੇ ਦੇ ਮੁੱਖ ਮੁਦਦੇ ਅਤੇ ਪ੍ਰੋਗਰਾਮ:
-
ਸੰਗਠਨ ਨੂੰ ਮਜ਼ਬੂਤ ਕਰਨਾ: ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੁਣੌਤੀਆਂ ਲਈ ਰਣਨੀਤੀ ਤਿਆਰ ਕਰਨਾ ਹੈ।
-
ਨੇਤਾਵਾਂ ਅਤੇ ਵਰਕਰਾਂ ਨਾਲ ਬੈਠਕਾਂ: ਇੰਚਾਰਜ ਸਚਿਨ ਪਾਇਲਟ (In-Charge Sachin Pilot) ਆਪਣੇ ਇਸ ਪੰਜ ਦਿਨਾਂ ਦੇ ਪ੍ਰੋਗਰਾਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਸਥਾਨਕ ਆਗੂਆਂ ਨਾਲ ਬੰਦ ਕਮਰੇ ਅਤੇ ਖੁੱਲ੍ਹੀਆਂ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਗੇ।
-
ਰਾਜਨੀਤਿਕ ਹਲਕਿਆਂ ਵਿੱਚ ਸਰਗਰਮੀ: ਸਚਿਨ ਪਾਇਲਟ (Sachin Pilot) ਦੇ ਇਸ ਲੰਬੇ ਦੌਰੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਹਲਚਲ ਦੇਖਣ ਨੂੰ ਮਿਲ ਰਹੀ ਹੈ ਅਤੇ ਸਿਆਸੀ ਗਲਿਆਰਿਆਂ ਵਿੱਚ ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ।