ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕਾ ਅਜਨਾਲਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਅੱਜ ਹਲਕਾ ਅਜਨਾਲਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ ਕੀਤੀ ਗਈ। ਜਿਸ ਵਿੱਚ ਹਰਪ੍ਰਤਾਪ ਅਜਨਾਲਾ ਨੇ ਕਿਹਾ ਕਿ ਕਾਂਗਰਸ ਇਸ ਵਾਰ ਭਾਰੀ ਵੋਟਾਂ ਨਾਲ ਜਿੱਤ ਕੇ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਵਿੱਚ ਸਫਲ ਹੋਵੇਗੀ।

ਮੱਥਾ ਟੇਕਣ ਤੋਂ ਬਾਅਦ ਕੀਤੀ  ਸ਼ੁਰੂਆਤ

ਗੁਰਜੀਤ ਸਿੰਘ ਔਜਲਾ ਨੇ ਰਮਦਾਸ ਸਥਿਤ ਗੁਰਦੁਆਰਾ ਸਮਾਧ ਬਾਬਾ ਬੁੱਢਾ ਜੀ ਸਾਹਿਬ ਵਿਖੇ ਮੱਥਾ ਟੇਕਿਆ। ਉਸ ਤੋਂ ਬਾਅਦ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿੱਚ ਰਮਦਾਸ ਦੇ ਸੈਣੀ ਪੈਲੇਸ ਵਿਖੇ ਸ਼੍ਰੀ ਗੁਰਜੀਤ ਔਜਲਾ ਦੇ ਹੱਕ ਵਿੱਚ ਕੀਤੀ ਵਿਸ਼ਾਲ ਰੈਲੀ ਵਿੱਚ ਭਾਗ ਲਿਆ।

ਭਾਜਪਾ ਤੋਂ ਹਰ ਵਰਗ ਪ੍ਰੇਸ਼ਾਨ ਹੈ

ਇਸ ਦੌਰਾਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਭਾਜਪਾ ਦੇ ਰਾਜ ਤੋਂ ਲਗਭਗ ਹਰ ਵਰਗ ਦੁਖੀ ਹੈ, ਜਿਸ ਲਈ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਉਖਾੜ ਸੁੱਟਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਢੌਂਗ ਰਚਿਆ ਸੀ, ਪਰ ਹੁਣ ਨਸ਼ੇ ਡਰੋਨ ਰਾਹੀਂ ਆ ਰਹੇ ਹਨ। ਲੋਕ ਪ੍ਰੇਸ਼ਾਨ ਹਨ ਅਤੇ ਸਰਕਾਰ ਇਸ ਸਮੱਸਿਆ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਕਿਸਾਨ ਵੀ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦਾ ਹਾਲ ਜਾਣਨਾ ਜ਼ਰੂਰੀ ਨਹੀਂ ਸਮਝਿਆ।

ਭਾਰਤ ਵੱਖ-ਵੱਖ ਧਰਮਾਂ ਦਾ ਦੇਸ਼ ਹੈ

ਇਸ ਸਮੇਂ ਬੋਲਦਿਆਂ ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਰਤ ਵਿੱਚ ਵੱਖ-ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਕਾਂਗਰਸ ਪਾਰਟੀ ਹਰ ਧਰਮ ਦਾ ਸਤਿਕਾਰ ਕਰਦੀ ਹੈ ਜਦਕਿ ਭਾਜਪਾ ਦੇਸ਼ ਨੂੰ ਸਿਰਫ ਧਰਮ ਦੇ ਨਾਂ ‘ਤੇ ਵੰਡਣਾ ਚਾਹੁੰਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਠੇਕੇਦਾਰੀ ਸਿਸਟਮ ਬੰਦ ਕਰਕੇ ਮਜ਼ਦੂਰ ਦੀ ਦਿਹਾੜੀ 400 ਰੁਪਏ ਕਰ ਦਿੱਤੀ ਜਾਵੇਗੀ। ਅਗਨੀ ਵੀਰ ਸਕੀਮ ਬੰਦ ਕਰਕੇ ਫੌਜ ਵਿੱਚ ਰੈਗੂਲਰ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ। ਇਸ ਵਾਰ ਵੀ ਲੋਕਾਂ ਦੀ ਭਲਾਈ ਅਤੇ ਸੰਵਿਧਾਨ ਨੂੰ ਬਚਾਉਣਾ ਦੋਵੇਂ ਹੀ ਅਹਿਮ ਹਨ, ਇਸ ਲਈ ਭਾਜਪਾ ਨੂੰ ਪਾਸੇ ਕਰ ਕੇ ਕਾਂਗਰਸ ਨੂੰ ਜਿੱਤ ਦਿਵਾਉਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਜਨਾਲਾ ਦੇ ਸਪੁੱਤਰ ਕੰਵਰ ਪ੍ਰਤਾਪ ਅਜਨਾਲਾ, ਬਲਾਕ ਪ੍ਰਧਾਨ ਗੁਰਪਾਲ ਸਿੱਧੀ, ਐਡਵੋਕੇਟ ਰਾਕੇਸ਼ ਕਾਠੀਆ, ਯੁਗਰਾਜ ਅਜਨਾਲਾ, ਵਿਸ਼ਾਲ ਕਾਠੀਆ, ਸੁਖਜਿੰਦਰ ਸਿੰਘ ਗੁਜਰਪੁਰਾ, ਜਗਰੂਪ ਸਿੰਘ ਪ੍ਰਦਾਰ, ਦਿਲਬਾਗ ਸਿੰਘ ਫਰਬੜੀਆ, ਸਰਪੰਚ ਯੂਨੀਅਨ ਦੇ ਪ੍ਰਧਾਨ ਸੁਖਰਾਜ ਰੰਧਾਵਾ, ਸ੍ਰ. ਸਿੰਘ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ, ਸ਼ੇਰਾ ਮੱਝੂਪੁਰੀਆ ਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਹੋਰ ਖ਼ਬਰਾਂ :-  ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਵਜੋਂ ਕਰਵਾਏ ਔਰਤਾਂ ਦੇ ਮੈਰਾਥਨ 'ਚ ਵੱਡੀ ਗਿਣਤੀ ਵਿੱਚ ਮਹਿਲਾ ਵੋਟਰਾਂ ਨੇ ਭਾਗ ਲਿਆ

250 ਪਰਿਵਾਰ ਭਾਜਪਾ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ

ਅੱਜ ਭਾਜਪਾ ਦੀਆਂ ਨੀਤੀਆਂ ਤੋਂ ਨਾਰਾਜ਼ ਹੋ ਕੇ 250 ਦੇ ਕਰੀਬ ਪਰਿਵਾਰਾਂ ਨੇ ਕਾਂਗਰਸ ਨਾਲ ਹੱਥ ਮਿਲਾ ਲਿਆ। ਪੰਜਾਬ ਕਾਂਗਰਸ ਓਬੀਸੀ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਦੀ ਪ੍ਰਧਾਨਗੀ ਹੇਠ ਰਾਹੁਲ ਬਾਸਰਕੇ ਨੇ ਆਪਣੇ 250 ਸਾਥੀਆਂ ਸਮੇਤ ਕਾਂਗਰਸ ਨੂੰ ਸਮਰਥਨ ਦੇਣ ਦਾ ਅਹਿਦ ਲਿਆ। ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦਾ ਹਰ ਕਦਮ ’ਤੇ ਸਾਥ ਦੇਵੇਗੀ। ਇਸ ਮੌਕੇ ਮਨਿੰਦਰ ਸਿੰਘ, ਬਖਸ਼ੀਸ਼ ਸਿੰਘ, ਇੰਦਰਜੀਤ ਸਿੰਘ, ਸੁਵਿੰਦਰ ਸਿੰਘ, ਵਿਜੇ ਸਿੰਘ, ਪ੍ਰਧਾਨ ਸ਼ੈਰੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *