ਕਰੋਨਾ ਯੋਧਿਆਂ ਨੂੰ ਵੀ ਜਲਦ ਹੀ ਰੈਗੂਲਰ ਕੀਤਾ ਜਾਵੇਗਾ- ਪੜ੍ਹੋ ਪੂਰੀ ਖਬਰ।

CM Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਕਿਸੇ ਵੀ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਦੀ ਸੂਰਤ ਵਿੱਚ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਵਿੱਚ ਪਹਿਲਾਂ ਹੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਵੀ ਐਕਸ-ਗ੍ਰੇਸ਼ੀਆ ਗ੍ਰਾਂਟਾਂ ਦਿੱਤੀਆਂ ਗਈਆਂ ਹਨ।

ਜਿਸ ਨੂੰ ਉਸ ਸਮੇਂ ਦੀ ਸਰਕਾਰ ਨੇ ਅਣਗੌਲਿਆ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੁਲਾਜ਼ਮਾਂ ਨੂੰ ਵੀ ਰੈਗੂਲਰ ਨੌਕਰੀਆਂ ਦੇਣ ਦਾ ਐਲਾਨ ਕੀਤਾ ਜੋ ਕਰੋਨਾ ਦੇ ਦੌਰ ਵਿਚ ਭਰਤੀ ਕੀਤੇ ਗਏ ਸਨ ਪਰ ਬਾਅਦ ਵਿੱਚ ਬਰਖਾਸਤ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਜਿੱਥੇ ਮਨੁੱਖੀ ਸ਼ਕਤੀ ਦੀ ਲੋੜ ਹੈ, ਉੱਥੇ ਇਨ੍ਹਾਂ ਲੋਕਾਂ ਨੂੰ ਨਿਯਮਤ ਤੌਰ ‘ਤੇ ਭਰਤੀ ਕੀਤਾ ਜਾਵੇਗਾ।

ਹੋਰ ਖ਼ਬਰਾਂ :-  ਪਿਸਤੌਲ ਅਤੇ ਹੈਰੋਇਨ ਸਣੇ ਚਾਰ ਮੁਲਜ਼ਮ ਗ੍ਰਿਫਤਾਰ, ਬਿਹਾਰ ਤੋਂ ਹਥਿਆਰ ਲਿਆਕੇ ਵੇਚਦੇ ਸਨ ਪੰਜਾਬ

Leave a Reply

Your email address will not be published. Required fields are marked *