ਟੈਂਡਰ “ਘਪਲੇ” ਨਾਲ ਜੁੜੇ ਮਨੀ-ਲਾਂਡਰਿੰਗ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਹੋਰ 5 ਦਿਨਾਂ ਦੀ ਰਿਮਾਂਡ ਤੇ ਭੇਜਿਆ

ਟੈਂਡਰ ਘੁਟਾਲਾ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਆਸ਼ੂ ਨੂੰ 1 ਅਗਸਤ ਨੂੰ ਈਡੀ ਵਲੋਂ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ।

1 ਅਗਸਤ, 2024 ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ (ED) ਨੇ ਜਲੰਧਰ ‘ਚ ਪੁੱਛਗਿੱਛ ਲਈ ਬੁਲਾਇਆ ਸੀ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਸ ਦੀ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ ‘ਚ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ। ਗ੍ਰਿਫ਼ਤਾਰੀ ਤੋਂ ਬਾਅਦ ਈਡੀ ਨੇ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਉਸ ਦਾ 5 ਦਿਨ ਦਾ ਰਿਮਾਂਡ ਲਿਆ। ਬੁੱਧਵਾਰ ਨੂੰ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪ੍ਰਾਪਤ ਰਿਪੋਰਟ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਈ.ਡੀ. ਵੱਲੋਂ ਆਸ਼ੂ ਦੇ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਅਦਾਲਤ ਨੇ 5 ਦਿਨ ਦੇ ਰਿਮਾਂਡ ਦੇ ਹੁਕਮ ਦਿੱਤੇ ਹਨ।

ਹੋਰ ਖ਼ਬਰਾਂ :-  "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ

ਰਿਪੋਰਟ ਮੁਤਾਬਕ ਆਸ਼ੂ ਈਡੀ ਦੇ ਸਵਾਲਾਂ ਦਾ ਸਹੀ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਆਸ਼ੂ ਦੀ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਹੈ। ਈਡੀ ਨੇ ਕਈ ਵਿਦੇਸ਼ੀ ਲੈਣ-ਦੇਣ ਦਾ ਵੀ ਪਤਾ ਲਗਾਇਆ ਹੈ। ਈਡੀ ਦੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਭਾਰਤ ਭੂਸ਼ਣ ਆਸ਼ੂ ਨੇ ਕਈ ਸ਼ੈਲ ਸੰਸਥਾਵਾਂ ਦੁਆਰਾ ਅਪਰਾਧ ਦੀ ਕਮਾਈ (ਪੀਓਸੀ) ਨੂੰ ਲਾਂਡਰ ਕੀਤਾ ਅਤੇ ਆਪਣੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਮ ‘ਤੇ ਜਾਇਦਾਦਾਂ ਖਰੀਦੀਆਂ।

ਈਡੀ ਨੇ ਹੁਣ ਆਸ਼ੂ ਦੇ ਕਰੀਬੀ ਦੋਸਤਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਆਸ਼ੂ ਦੇ ਕਰੀਬੀ ਕਈ ਲੋਕਾਂ ਦੇ ਖਾਤਿਆਂ ਦੀ ਜਾਂਚ ਕੀਤੀ ਹੈ। ਬਾਕੀ ਰਹਿੰਦੇ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਇਸ ਦੌਰਾਨ ਈਡੀ ਨੇ ਆਸ਼ੂ ਅਤੇ ਉਸ ਦੇ ਕਰੀਬੀ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਵਿਦੇਸ਼ੀ ਲੈਣ-ਦੇਣ ਦਾ ਵੀ ਪਤਾ ਲਗਾਇਆ ਹੈ।

ਆਸ਼ੂ ਨੂੰ ਬੁੱਧਵਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਵੱਲੋਂ ਉਸ ਨੂੰ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਗਿਆ।

Leave a Reply

Your email address will not be published. Required fields are marked *