ਓਡੀਸ਼ਾ ’ਚ ਚੱਕਰਵਾਤੀ ਤੂਫਾਨ ‘ਦਾਨਾ’ ਅਤੇ ਮੀਂਹ ਕਾਰਨ 1.75 ਲੱਖ ਏਕੜ ਜ਼ਮੀਨ ’ਤੇ ਫਸਲਾਂ ਤਬਾਹ

ਓਡੀਸ਼ਾ ’ਚ ਚੱਕਰਵਾਤੀ ਤੂਫਾਨ ‘ਦਾਨਾ’ (Cyclone ‘Dana’) ਅਤੇ ਮੀਂਹ ਕਾਰਨ 1.75 ਲੱਖ ਏਕੜ ਜ਼ਮੀਨ ’ਤੇ ਫਸਲਾਂ ਤਬਾਹ ਹੋਣ ਅਤੇ 2.80 ਲੱਖ ਏਕੜ ਜ਼ਮੀਨ ਪਾਣੀ ’ਚ ਡੁੱਬਣ ਦੀ ਸੰਭਾਵਨਾ ਹੈ।

ਅੰਦਾਜ਼ਨ 2,80,000 ਏਕੜ (1,12,310 ਹੈਕਟੇਅਰ) ਜ਼ਮੀਨ ’ਤੇ ਫਸਲਾਂ ਦੇ ਪਾਣੀ ’ਚ ਡੁੱਬਣ ਦਾ ਸ਼ੱਕ ਹੈ।

ਖੇਤੀਬਾੜੀ ਅਤੇ ਕਿਸਾਨ ਸਸ਼ਕਤੀਕਰਨ ਵਿਭਾਗ (Department of Farmer Empowerment) ਦੇ ਪ੍ਰਮੁੱਖ ਸਕੱਤਰ ਅਰਬਿੰਦ ਪਾਧੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (X) ’ਤੇ ਇਕ ਪੋਸਟ ਵਿਚ ਕਿਹਾ ਕਿ ਸ਼ੁਰੂਆਤੀ ਰੀਪੋਰਟਾਂ ਅਨੁਸਾਰ ਭਿਆਨਕ ਚੱਕਰਵਾਤੀ ਤੂਫਾਨ ‘ਦਾਨਾ’ ਕਾਰਨ 1,75,000 ਏਕੜ (69,995 ਹੈਕਟੇਅਰ) ਜ਼ਮੀਨ ’ਤੇ ਫੈਲੀਆਂ ਫਸਲਾਂ ਦੇ ਤਬਾਹ ਹੋਣ ਦੀ ਸੰਭਾਵਨਾ ਹੈ।

ਹੋਰ ਖ਼ਬਰਾਂ :-  ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਮੁੰਬਈ ਲੈ ਕੇ ਜਾਵੇਗੀ ਦਿੱਲੀ ਪੁਲਿਸ

ਸੀਨੀਅਰ ਅਧਿਕਾਰੀ ਨੇ ਸ਼ੁਰੂਆਤੀ ਅਨੁਮਾਨਾਂ ਦਾ ਹਵਾਲਾ ਦਿੰਦੇ ਹੋਏ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ।

Leave a Reply

Your email address will not be published. Required fields are marked *