ਡੇਅਰੀ ਸਿਖਲਾਈ ਅਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਦੀ 19 ਫਰਵਰੀ ਤੋਂ ਸ਼ੁਰੂਆਤ

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਦਮ ਸਦਕਾ ਚਲਾਈ ਜਾ ਰਹੀ ਨੈਸਨਲ ਲਾਇਵਸਟੋਕ ਮਿਸ਼ਨ ਸਕੀਮ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ, ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਦਾ ਦੋ ਹਫ਼ਤੇ ਦਾ ਬੈਚ ਅਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਦਾ ਚਾਰ ਹਫ਼ਤੇ ਦਾ ਬੈਚ 19 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਕੋਰਸ ਵਿੱਚ ਸਿੱਖਿਆਰਥੀਆਂ ਦੀ ਕੋਰਸ ਉਪਰੰਤ ਫੀਸ ਰਿਫੰਡ ਕਰ ਦਿਤੀ ਜਾਵੇਗੀ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਲੁਧਿਆਣਾ ਸ੍ਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ ਜਦਕਿ ਡੇਅਰੀ ਉੱਦਮ ਸਿਖਲਾਈ ਲਈ 10ਵੀਂ ਪਾਸ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਉਮਰ 18 ਸਾਲ ਤੋਂ ਵੱਧ 55 ਸਾਲ ਤੋਂ ਘੱਟ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ।

ਉਨ੍ਹਾਂ ਵਲੋਂ ਵਿਸ਼ੇਸ਼ ਤੌਰ ‘ਤੇ ਅਨੁਸੂਚਿਤ ਜਾਤੀ ਦੇ ਚਾਹਵਾਨ ਫਾਰਮਰ/ਸਿਖਿਆਰਥੀ/ਨੋਜਵਾਨ ਮੁੰਡੇ ਕੁੜੀਆਂ ਨੂੰ ਇਸ ਟ੍ਰੇਨਿੰਗ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ.

ਹੋਰ ਖ਼ਬਰਾਂ :-  ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਦੇ ਨਾਲ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾ ਅੱਗੇ ਦੱਸਿਆ ਕਿ ਡੇਅਰੀ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ਜਦਕਿ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਦੌਰਾਨ ਉਪਰੋਕਤ ਤੋਂ ਇਲਾਵਾ ਏ.ਆਈ. ਸਬੰਧੀ ਜਾਣਕਾਰੀ ਅਤੇ ਪਸ਼ੂਆਂ ਦੇ ਪ੍ਰੈਕਟੀਕਲ ਵੀ ਕਰਵਾਏ ਜਾਣਗੇ।

ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮਾਂ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ।

ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਲੁਧਿਆਣਾ ਐਟ ਬੀਜਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

dailytweetnews.com

Leave a Reply

Your email address will not be published. Required fields are marked *