ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

Punjab Police got big success against drug traffickers

ਚੰਡੀਗੜ੍ਹ, 19 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

272ਵੇਂ ਦਿਨ, ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ 15 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,454 ਹੋ ਗਈ ਹੈ।

ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਟਾਟਾ ਸਟੀਲ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਨੀਂਹ ਪੱਥਰ

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 597ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 226 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਕੋਲੋਂ 14.4 ਕਿਲੋ ਹੈਰੋਇਨ, 1407 ਨਸ਼ੀਲੀਆਂ ਗੋਲੀਆਂ ਅਤੇ 4.06 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 597 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,744 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *