ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

Punjab Police got big success against drug traffickers

ਚੰਡੀਗੜ੍ਹ, 11 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 295ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

ਮੁਹਿੰਮ ਦੇ 295ਵੇਂ ਦਿਨ, ਪੁਲਿਸ ਟੀਮਾਂ ਨੇ 176 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 7 ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,705 ਹੋ ਗਈ ਹੈ।

ਇਸ ਤੋਂ ਇਲਾਵਾ 141 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 620ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 683 ਗ੍ਰਾਮ ਹੈਰੋਇਨ, 500 ਨਸ਼ੀਲੀਆਂ ਗੋਲੀਆਂ ਅਤੇ 3300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 620 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 92,170 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *