ਡਿਪਟੀ ਕਮਿਸ਼ਨਰ, ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ।
ਆਪਣੇ ਦਫ਼ਤਰ ਵਿੱਚ ਡਿਪਟੀ ਕਮਿਸ਼ਨਰ ਨੇ ਚੈਂਪੀਅਨ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੀ ਯਾਦਗਾਰੀ ਕਾਰਗੁਜ਼ਾਰੀ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ।
ਹੋਰ ਖ਼ਬਰਾਂ :- ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ
ਤਰੁਣ ਸ਼ਰਮਾ ਨੇ ਵੀ ਇਸ ਸਨਮਾਨ ਲਈ ਸੁ਼ਕਰਾਨਾ ਕਰਦਿਆਂ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।