ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸੁਰੱਖਿਆ ਉਪਾਵਾਂ ਦੀ ਸਮੀਖਿਆ

DC reviews flood protection measures to tackle exigency

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਹੜ੍ਹ ਰੋਕੂ ਕੰਮਾਂ ਵਿੱਚ ਡਰੇਨਾਂ ਦੀ ਸਫ਼ਾਈ, ਧੁੱਸੀ ਬੰਨ੍ਹ ਨੂੰ ਬਚਾਉਣ ਲਈ ਤਾਰਾਂ ਦੇ ਕਰੇਟਾਂ ਦਾ ਨਿਰਮਾਣ, ਮੁਰੰਮਤ ਅਤੇ ਨਿਕਾਸੀ, ਡਿਸਟਿਲੰਗ, ਸਟੱਡਾਂ ਦਾ ਨਿਰਮਾਣ, ਰੀਵੇਟਮੈਂਟ, ਧੁੱਸੀ ਬੰਨ੍ਹ ਨੂੰ ਵਧਾਉਣਾ ਅਤੇ ਹੋਰ ਯੋਜਨਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਕੰਮ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੰਮਾਂ ਨੂੰ ਪਹਿਲਾਂ ਹੀ ਮੁਕੰਮਲ ਕਰ ਲੈਣ ਤਾਂ ਜੋ ਮਾਨਸੂਨ ਦੌਰਾਨ ਖਾਸ ਕਰਕੇ ਸਤਲੁਜ ਦਰਿਆ ਵਿੱਚ ਪਾਣੀ ਦੇ ਭਾਰੀ ਵਹਾਅ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਰਹੇ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਉਹ ਨਿੱਜੀ ਤੌਰ ‘ਤੇ ਇਨ੍ਹਾਂ ਕੰਮਾਂ ਦੀ ਨਿਗਰਾਨੀ ਕਰਨਗੇ ਅਤੇ ਜੇਕਰ ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਨ ਅਤੇ ਮੁਕੰਮਲ ਕਰਨ ਵਿਚ ਕੋਈ ਅਣਗਹਿਲੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਖ਼ਬਰਾਂ :-  ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ ਅਤੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਸੁਰੱਖਿਅਤ ਸਥਾਨਾਂ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਲੋੜ ਪੈਣ ‘ਤੇ ਸੁਰੱਖਿਅਤ ਸਥਾਨਾਂ ‘ਤੇ ਭੇਜਿਆ ਜਾਵੇਗਾ। ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਨੇੜੇ ਵੱਖ-ਵੱਖ ਪੁਆਇੰਟਾਂ ‘ਤੇ ਗੇਜ ਲਗਾਉਣ ਦਾ ਵੀ ਸੁਝਾਅ ਦਿੱਤਾ ਜੋ ਪਾਣੀ ਦੇ ਵਧਦੇ ਪੱਧਰ ਦੇ ਸਮੇਂ ਅਗਾਊਂ ਚੇਤਾਵਨੀ ਵਜੋਂ ਕੰਮ ਕਰ ਸਕਦੇ ਹਨ।

dailytweetnews.com

Leave a Reply

Your email address will not be published. Required fields are marked *