ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਦਾ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨਾਲ ਜਿੱਥੇ ਲੋਕ ਖ਼ੁਸ਼ ਹਨ, ਉੱਥੇ ਇਸ ਨਾਲ ਲੋਕਾਂ ਨੂੰ ਜਨਤਕ ਖੇਤਰ ਦੇ ਮਜ਼ਬੂਤ ਹੋਣ ਦੀ ਆਸ ਵੀ ਬੱਝੀ ਹੈ।
ਇੱਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਖੇਮਕਰਨ ਦੇ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ, ਉਥੇ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।
ਇਸ ਦੌਰਾਨ ਖੇਮਕਰਨ ਦੇ ਚਰਨਬੀਰ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਪਲਾਂਟ ਦਾ ਨਾਮ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਰੱਖ ਕੇ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਕੇ ਇਤਿਹਾਸ ਸਿਰਜਿਆ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਖਡੂਰ ਸਾਹਿਬ ਦੇ ਪਿੰਡ ਵਾਰੀਆਂ ਪੁਰਾਣੇ ਦੇ ਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਥਰਮਲ ਪਲਾਂਟ ਖਰੀਦਣ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ।
ਖਡੂਰ ਸਾਹਿਬ ਦੇ ਰਸ਼ਪਾਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਿਕਾਸ ਪ੍ਰਾਜੈਕਟ ਹਲਕੇ ਦੀ ਤਰੱਕੀ ਅਤੇ ਕਾਇਆ ਕਲਪ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।
ਇਸੇ ਤਰ੍ਹਾਂ ਤਰਨ ਤਾਰਨ ਦੇ ਬਲਜੀਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਸਮਰਪਿਤ ਥਰਮਲ ਪਲਾਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਹੁਤ ਵਧੀਆ ਮੁੱਖ ਮੰਤਰੀ ਮਿਲਿਆ ਹੈ ਅਤੇ ਉਹ ਮੁੱਖ ਮੰਤਰੀ ਦੀ ਇਮਾਨਦਾਰੀ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਸ਼ੁਰੂ ਕੀਤਾ ਗਿਆ ਪ੍ਰਾਜੈਕਟ ਸ਼ਲਾਘਾਯੋਗ ਹੈ।
ਤਰਨ ਤਾਰਨ ਦੇ ਰੰਗਪ੍ਰੀਤ ਸਿੰਘ ਨੇ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਤਰੱਕੀ ਦੀ ਰਾਹ ‘ਤੇ ਹੈ ਅਤੇ ਮੁੱਖ ਮੰਤਰੀ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸੂਬਾ ਵਾਸੀ ਪੰਜਾਬ ਦੀ ਤਰੱਕੀ ਚਾਹੁੰਦਾ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।
ਤਰਨ ਤਾਰਨ ਦੇ ਅੰਗਰੇਜ਼ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਪ੍ਰਾਜੈਕਟ ਕਾਰਜਸ਼ੀਲ ਹੋਣ ਨਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਦੀ ਨੁਹਾਰ ਬਦਲ ਜਾਏਗੀ ਅਤੇ ਇਸ ਤਰ੍ਹਾਂ ਦੀ ਵਿਕਾਸਸ਼ੀਲ ਸੋਚ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ।
ਇਸ ਦੌਰਾਨ ਰਣਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ ਅਤੇ ਪੰਜਾਬ ਦਾ ਹਰ ਬਸ਼ਿੰਦਾ ਇਸ ਅਗਾਂਹਵਧੂ ਸਰਕਾਰ ਦੇ ਨਾਲ ਹੈ।
ਰਣਜੀਤ ਸਿੰਘ ਬਨਵਾਲੀਪੁਰ ਨੇ ਕਿਹਾ ਕਿ ਅੱਜ ਦੇ ਇਸ ਸੂਬਾ ਪੱਧਰੀ ਪ੍ਰੋਗਰਾਮ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਹੁਣ ਤਰੱਕੀ ਦੀ ਰਾਹ ’ਤੇ ਹੈ ਅਤੇ ਇਹ ਤਰੱਕੀ ਹੁਣ ਰੁਕਣ ਵਾਲੀ ਨਹੀਂ ਹੈ।
ਤਰਨ ਤਾਰਨ ਦੇ ਬਚਿੱਤਰ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸਾਡੇ ਵੱਲ ਧਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਲਈ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।