ਮਾਲੇਰਕੋਟਲਾ, 15 ਸਤੰਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਉਮਰ ਵਰਗ ਦੀ ਖੇਡ ਪ੍ਰਤਿਭਾ ਨੂੰ ਮੈਦਾਨ ਤੱਕ ਲਿਆਉਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਵਿੱਚ ਖਿਡਾਰੀਆਂ ਦੀ ਭਾਗੀਦਾਰੀ ਅਤੇ ਪੋਰਟਲ ’ਤੇ ਰਜਿਸਟ੍ਰੇਸ਼ਨ ਵਧਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ,ਸਹਾਇਕ ਕਮਿਸ਼ਨਰ ਮਨਦੀਪ ਕੌਰ,ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ,ਪ੍ਰਿੰਸੀਪਲ ਕਮਲੇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਹੁਣ ਤੱਕ ਹੋਈ ਰਜਿਸਟ੍ਰੇਸ਼ਨ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਨੂੰ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਾਲ ਸਕੂਲਾਂ, ਕਾਲਜਾਂ, ਪਿੰਡਾਂ, ਯੂਥ ਕਲੱਬਾਂ ,ਖੇਡਾਂ ਨਾਲ ਜੁੜੇ ਨੌਜਵਾਨਾਂ ਅਤੇ ਹਰ ਵਰਗ ਦੇ ਖੇਡ ਪ੍ਰੇਮੀਆਂ ਤੱਕ ਪਹੁੰਚ ਕਰਕੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦਾ ਹਿੱਸਾ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ “ਸਾਡੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਹੁਨਰ ਦੀ ਕੋਈ ਘਾਟ ਨਹੀਂ; ਲੋੜ ਇਸ ਪ੍ਰਤਿਭਾ ਨੂੰ ਮੈਦਾਨ, ਮੌਕਾ ਅਤੇ ਅੱਗੇ ਵਧਣ ਦਾ ਰਾਹ ਦੇਣ ਦੀ ਹੈ।” ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਖਿਡਾਰੀਆਂ ਨੂੰ ਸਹੀ ਜਾਣਕਾਰੀ ਦੇਣ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 7 ਸਤੰਬਰ ਤੋਂ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ ਅਤੇ ਬਲਾਕ ਪੱਧਰ ’ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਖੋ-ਖੋ, ਫੁੱਟਬਾਲ, ਕਬੱਡੀ ਸਰਕਲ ਸਟਾਈਲ, ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਿਡਾਰੀ sports.punjab.gov.in ਪੋ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਇਹ ਖੇਡ ਮੰਚ ਪ੍ਰਤਿਭਾ ਦੀ ਪਛਾਣ ਦੇ ਨਾਲ ਨੌਜਵਾਨਾਂ ਨੂੰ ਤੰਦਰੁਸਤੀ, ਅਨੁਸ਼ਾਸਨ ਅਤੇ ਉਸਾਰੂ ਜੀਵਨ-ਜਾਚ ਨਾਲ ਜੋੜਨ ਦਾ ਸਾਰਥਕ ਮਾਧਿਅਮ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਨਿਰਧਾਰਤ ਟੀਚਿਆਂ ਅਨੁਸਾਰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਅਤੇ ਭਾਗੀਦਾਰੀ ਯਕੀਨੀ ਬਣਾ ਕੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਵੱਡੀ ਲੋਕ-ਭਾਗੀਦਾਰੀ ਵਾਲਾ ਖੇਡ ਉਤਸਵ ਬਣਾਉਣ ਲਈ ਕਿਹਾ।
ਜ਼ਿਲ੍ਹਾ ਪੱਧਰੀ ਖੇਡਾਂ ਲਈ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਤੇ ਭਾਗੀਦਾਰੀ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ