‘ਆਪ’ ਨੇ ਝੂਠੇ ਵਾਅਦਿਆਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਮਨਪ੍ਰੀਤ ਬਾਦਲ ਦੀ ਕੀਤੀ ਸਖ਼ਤ ਆਲੋਚਨਾ

ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਦੀ ਤਿੱਖੀ ਆਲੋਚਨਾ ਕਰਦਿਆਂ ਗਿੱਦੜਬਾਹਾ ਤੋਂ ‘ਆਪ’  ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਉਨ੍ਹਾਂ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਡਿੰਪੀ ਢਿੱਲੋਂ ਨੇ ਬਾਦਲ ‘ਤੇ ਚੋਣ ਪ੍ਰਚਾਰ ਦੌਰਾਨ ਅਜਿਹੇ ਗੁੰਮਰਾਹਕੁੰਨ ਦਾਅਵੇ ਕਰ ਕੇ ਆਦਰਸ਼ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।

ਇਸ ਮੁੱਦੇ ਬਾਰੇ ਬੋਲਦਿਆਂ ਡਿੰਪੀ ਢਿੱਲੋਂ ਨੇ ਕਿਹਾ, “ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ। ਉਹ 16 ਸਾਲ ਇਸ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ, ਵਿੱਤ ਮੰਤਰੀ ਵੀ ਰਹੇ ਹਨ, ਪਰ ਫਿਰ ਵੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਨਾਕਾਮ ਰਹੇ ਹਨ। ਹੁਣ ਚੋਣਾਂ ਦੌਰਾਨ ਉਹ ਇਸ ਵਾਰ ਫਿਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਖੋਖਲੇ ਵਾਅਦੇ ਕਰ ਰਹੇ ਹਨ। ਜੇਕਰ ਤੁਸੀਂ ਸੱਤਾ ‘ਚ ਰਹਿੰਦੀਆਂ ‘ਚ ਕੋਈ ਕੰਮ ਨਹੀਂ ਕਰ ਸਕੇ ਤਾਂ ਹੁਣ ਗਿੱਦੜਬਾਹਾ ਤੁਹਾਡੇ ‘ਤੇ ਵਿਸ਼ਵਾਸ ਕਿਉਂ ਕਰੇ? ਤੁਹਾਡੇ ਇਹ ਸਾਰੇ ਵਾਅਦੇ ਇੱਕ ਵਾਰ ਫਿਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ।

ਡਿੰਪੀ ਢਿੱਲੋਂ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਬਾਦਲ ਦੇ ਦਾਅਵੇ ਨਾ ਸਿਰਫ਼ ਬੇਬੁਨਿਆਦ ਹਨ, ਸਗੋਂ ਆਦਰਸ਼ ਚੋਣ ਜ਼ਾਬਤੇ ਦੀ ਵੀ ਸਿੱਧੀ ਉਲੰਘਣਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਬੇਬੁਨਿਆਦ ਵਾਅਦੇ ਕਰਨ ਵਾਲੇ ਬਾਦਲ ਖ਼ਿਲਾਫ਼ ਤੁਰੰਤ ਕਾਰਵਾਈ ਕਰੇ।

ਡਿੰਪੀ ਢਿੱਲੋਂ ਨੇ ਕਿਹਾ ਕਿ ਗਿੱਦੜਬਾਹਾ ਦੇ ਲੋਕ ਇਸ ਤੋਂ ਵਧੀਆ ਦੇ ਹੱਕਦਾਰ ਹਨ। “ਇਹ ਜਵਾਬਦੇਹੀ ਅਤੇ ਪਾਰਦਰਸ਼ਤਾ ਦਾ ਸਮਾਂ ਹੈ।  ਪੰਜਾਬ ਦੇ ਲੋਕ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ। ਅਸੀਂ, ‘ਆਪ’ ਵਿੱਚ, ਨੌਜਵਾਨਾਂ ਲਈ ਅਸਲ ਮੌਕੇ ਪੈਦਾ ਕਰਨ ਅਤੇ ਖੇਤਰ ਦੇ ਪ੍ਰਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹਾਂ। ਮਾਨ ਸਰਕਾਰ ਨੇ ਹੁਣ ਤੱਕ 45,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਹੋਰ ਖ਼ਬਰਾਂ :-  ਰੋਡ ਸੇਫ਼ਟੀ ਸਬੰਧੀ ਆਰਟੀਏ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

‘ਆਪ’ ਬੁਲਾਰੇ ਨੀਲ ਗਰਗ ਨੇ ਮਨਪ੍ਰੀਤ ਬਾਦਲ ਨੂੰ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਦੀ ਸੂਚੀ ਦੇਣ ਦੀ ਦਿੱਤੀ ਚੁਣੌਤੀ

‘ਆਪ’ ਆਗੂ ਨੀਲ ਗਰਗ ਨੇ ਵੀ ਮਨਪ੍ਰੀਤ ਬਾਦਲ ਦੇ ਗੁਮਰਾਹ ਹੋਣ ਵਾਲੇ ਬਿਆਨਾਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ “ਮੈਂ ਇੱਕ ਅਜਿਹੇ ਨੇਤਾ ਨੂੰ ਦੇਖ ਕੇ ਹੈਰਾਨ ਹਾਂ ਜਿਸ ਨੂੰ ਲੋਕਾਂ ਦੁਆਰਾ ਅਜਿਹੇ ਬੇਬੁਨਿਆਦ ਦਾਅਵਿਆਂ ਕਾਰਨ ਨਕਾਰ ਦਿੱਤਾ ਗਿਆ ਹੈ। ਪਿਛਲੇ 21 ਸਾਲਾਂ ਤੋਂ ਮਨਪ੍ਰੀਤ ਬਾਦਲ ਨੌਕਰੀਆਂ ਦੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੇ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਉਨ੍ਹਾਂ ਨੌਜਵਾਨਾਂ ਦੀ ਸੂਚੀ ਜਾਰੀ ਕਰਨ ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਨੌਕਰੀ ਦਿੱਤੀ ਹੈ। ਗਿੱਦੜਬਾਹਾ ਦੇ ਲੋਕ ਸਚਾਈ ਜਾਣਦੇ ਹਨ, ਅਤੇ ਉਹ ਹੁਣ ਉਨ੍ਹਾਂ ਦੀਆਂ ਫੋਕੀਆਂ ਗੱਲਾਂ ਨਾਲ ਮੂਰਖ ਨਹੀਂ ਬਣਨਗੇ।

ਉਨ੍ਹਾਂ ਇਹ ਵੀ ਕਿਹਾ ਕਿ ਮਨਪ੍ਰੀਤ ਬਾਦਲ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਤਾਜ਼ਾ ਕੋਸ਼ਿਸ਼ ਇਹ ਸਾਬਤ ਕਰਦੀ ਹੈ ਕਿ ਉਹ ਅਸਲੀਅਤ ਤੋਂ ਬਹੁਤ ਦੂਰ ਹਨ। ਜੇਕਰ ਉਹ ਸੱਤਾ ‘ਚ ਰਹਿੰਦੇ ਹੋਏ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦੇ ਸਕੇ ਤਾਂ ਉਨ੍ਹਾਂ ਦੇ ਨਵੇਂ ਵਾਅਦਿਆਂ ‘ਤੇ ਵਿਸ਼ਵਾਸ ਕਰਨ ਦਾ ਕੋਈ ਕਾਰਨ ਨਹੀਂ ਹੈ। ਗਿੱਦੜਬਾਹਾ ਦੇ ਲੋਕ ਪਹਿਲਾਂ ਵੀ ਨਕਾਰ ਚੁੱਕੇ ਹਨ ਅਤੇ ਉਹ ਇਸ ਵਾਰ ਵੀ ਉਨ੍ਹਾਂ ਦੇ ਝੂਠ ਦੇ ਝਾਂਸੇ ਵਿੱਚ ਨਹੀਂ ਆਉਣਗੇ।”

Leave a Reply

Your email address will not be published. Required fields are marked *