ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 84 ਕਿਸਾਨਾਂ ਨੂੰ 25.05 ਲੱਖ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੰਡੀ

ਧੂਲੇਵਾਲ (ਲੁਧਿਆਣਾ), 15 ਅਕਤੂਬਰ: ਦੀਵਾਲੀ ਤੋਂ ਪਹਿਲਾਂ ਹੜ੍ਹ ਮੁਆਵਜ਼ਾ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਸਮਰਾਲਾ ਸਬ-ਡਵੀਜ਼ਨ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 84 ਲਾਭਪਾਤਰੀਆਂ ਨੂੰ ਕੁੱਲ 25.05 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ। ਪੂਰੀ ਪਾਰਦਰਸ਼ਤਾ ਲਈ ਪੂਰੀ ਰਕਮ ਸਿੱਧੀ ਲਾਭ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕਰ ਦਿੱਤੀ ਗਈ ਹੈ।

ਪਿੰਡ ਧੂਲੇਵਾਲ ਵਿੱਚ ਆਯੋਜਿਤ ਪ੍ਰਤੀਕਾਤਮਕ ਰਾਸ਼ੀ ਸਰਟੀਫਿਕੇਟ ਵੰਡ ਸਮਾਗਮ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਤੰਬਰ 2025 ਵਿੱਚ ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਲਈ ਤੇਜ਼, ਪਾਰਦਰਸ਼ੀ ਸਹਾਇਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।

ਸਤੰਬਰ ਤੋਂ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਮੰਤਰੀ ਮੁੰਡੀਆਂ ਨੇ ਦਰਿਆ ਸਤਲੁਜ ਵਿੱਚ ਆਏ ਹੜ੍ਹ ਨਾਲ ਤਬਾਹ ਹੋਈਆਂ ਫਸਲਾਂ ਨੂੰ ਨਿੱਜੀ ਤੌਰ ‘ਤੇ ਸਰਟੀਫਿਕੇਟ ਸੌਂਪੇ।

ਲਾਭਪਾਤਰੀਆਂ ਵਿੱਚ ਪਿੰਡ ਧੂਲੇਵਾਲ ਦੇ 64 ਕਿਸਾਨ ਸ਼ਾਮਲ ਹਨ ਜਿਨ੍ਹਾਂ ਨੂੰ 19,21,500 ਰੁਪਏ, ਪਿੰਡ ਸੈਂਸੋਵਾਲ ਖੁਰਦ ਦੇ 13 ਕਿਸਾਨ ਜਿਨ੍ਹਾਂ ਨੂੰ 3,04,250 ਰੁਪਏ, ਪਿੰਡ ਦੋਪਾਨਾ ਦੇ ਤਿੰਨ ਕਿਸਾਨ ਜਿਨ੍ਹਾਂ ਨੂੰ 44,250 ਰੁਪਏ, ਪਿੰਡ ਮੁਜਫਰੇਵਾਲ ਦੇ ਚਾਰ ਕਿਸਾਨਾਂ ਜਿਨ੍ਹਾਂ ਨੂੰ 2,35,875 ਰੁਪਏ ਮਿਲੇ ਹਨ, ਸ਼ਾਮਲ ਹਨ। ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 84 ਹੋ ਗਈ ਹੈ ਅਤੇ ਕੁੱਲ 25,05,875 ਰੁਪਏ ਦੀ ਰਾਸ਼ੀ ਦਿੱਤੀ ਗਈ।

ਹੋਰ ਖ਼ਬਰਾਂ :-  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ED ਰਿਮਾਂਡ 4 ਦਿਨਾਂ ਲਈ ਹੋਰ ਵਧਿਆ

ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਨਾਲ ਮਿਲ ਕੇ ਕਿਹਾ ਕਿ ਸੂਬਾ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਰਾਹਤ ਰਾਸ਼ੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਅਸੀਂ ਉਸ ਵਚਨਬੱਧਤਾ ਨੂੰ ਪੂਰਾ ਕਰ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਰਕਾਰ ਲੋਕਾਂ ਲਈ ਦਿਨ-ਰਾਤ ਕੰਮ ਕਰ ਰਹੀ ਹੈ ਜੋ ਕਿ ਪਿਛਲੀ ਕਿਸੇ ਸਰਕਾਰ ਨੇ ਕਦੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਘਰਾਂ ਦੇ ਨੁਕਸਾਨ ਲਈ 1,20,000 ਰੁਪਏ ਤੱਕ ਅਤੇ ਪਸ਼ੂਆਂ ਦੀ ਸਹਾਇਤਾ ਮਿਲੇ ਇਹ ਸਭ ਕੁਝ ਸਿਰਫ਼ 45 ਦਿਨਾਂ ਦੇ ਅੰਦਰ-ਅੰਦਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਗਿਰਦਾਵਰੀ ਟੀਮਾਂ ਨੇ ਹਰ ਘਰ ਤੱਕ ਪਹੁੰਚ ਕੀਤੀ ਅਤੇ ਆਪਣੀ ਅਣਥੱਕ ਮਿਹਨਤ ਨਾਲ ਇਸ ਵਿਸ਼ਾਲ ਕਾਰਜ ਨੂੰ ਪੂਰਾ ਕੀਤਾ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਹਰ ਖਰਾਬ ਹੋਈ ਸੜਕ ਨੂੰ ਜਲਦੀ ਹੀ ਦੁਬਾਰਾ ਬਣਾਇਆ ਜਾਵੇਗਾ।

ਮੁੰਡੀਆਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਹਰੇਕ ਪੰਜਾਬੀ ਲਈ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਲਈ ਮੁਫ਼ਤ ਸਿਹਤ ਬੀਮੇ ਦਾ ਲਾਭ ਦੇਵੇਗੀ।

ਇਸ ਸਮਾਗਮ ਦੌਰਾਨ ਏ.ਡੀ.ਸੀ ਸ਼ਿਖਾ ਭਗਤ, ਐਸ.ਡੀ.ਐਮ ਰਜਨੀਸ਼ ਅਰੋੜਾ ਅਤੇ ਹੋਰ ਵੀ ਮੌਜੂਦ ਸਨ।

Leave a Reply

Your email address will not be published. Required fields are marked *