ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ’12ਵੀਂ ਫੇਲ’ ਫਿਲਮ ਦਿਖਾਈ ਗਈ

ਲੁਧਿਆਣਾ, 12 ਜਨਵਰੀ () – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਰਕਾਰੀ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ 350 ਦੇ ਕਰੀਬ ਵਿਦਿਆਰਥੀਆਂ ਨੂੰ ’12ਵੀਂ ਫੇਲ’ ਫ਼ਿਲਮ ਦਿਖਾਈ ਗਈ। ਇਹ ਫਿਲਮ ਸਥਾਨਕ ਸਿਲਵਰ ਆਰਕ ਮਾਲ ਵਿੱਚ ਪੀ.ਵੀ.ਆਰ. ਆਈਨੌਕਸ ਵਿੱਚ ਵਿਦਿਆਰਥੀਆਂ ਨੂੰ ਦਿਖਾਈ ਗਈ।

ਇਹ ਪ੍ਰੋਗਰਾਮ ਐਸ.ਡੀ.ਐਮ. ਲੁਧਿਆਣਾ (ਪੱਛਮੀ) ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐਸ. ਦੀ ਦਿਮਾਗੀ ਕਾਢ ਸੀ।

ਉਨ੍ਹਾਂ ਦੱਸਿਆ ਕਿ ਇਹ ਫਿਲਮ ਦੇਖ ਕੇ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਨੂੰ ਦਿਖਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਕਿਉਂਕਿ ਇਹ ਫਿਲਮ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਕਈ ਉਦਾਹਰਣਾਂ ਇਹੋ ਜਿਹੀਆਂ ਹਨ ਜਿਨ੍ਹਾਂ ਦਾ ਸਾਹਮਣਾ ਉਨ੍ਹਾਂ ਖੁਦ ਦਿੱਲੀ ਵਿੱਚ ਯੂ.ਪੀ.ਐਸ.ਸੀ. ਦੀ ਤਿਆਰੀ ਦੌਰਾਨ ਕੀਤਾ ਸੀ।

ਡਾ. ਬੇਦੀ ਨੇ ਕਿਹਾ ਕਿ ਸਿਵਲ ਸੇਵਾਵਾਂ ਇੱਕ ਅਜਿਹਾ ਸਾਧਨ ਹੈ ਜਿਸ ਰਾਹੀਂ ਕੋਈ ਵੀ ਵਿਅਕਤੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਸੇਵਾ ਕਰ ਸਕਦਾ ਹੈ ਕਿਉਂਕਿ ਇਹ ਫੈਸਲਾ ਲੈਣ ਦੀ ਪ੍ਰਕਿਰਿਆ ਦਾ ਇੱਕ ਹਿੱਸਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਚੰਗੀ ਨੌਕਰੀ ਦੇ ਨਾਲ-ਨਾਲ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ ਤਾਂ ਉਹ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਯਤਨ ਕਰਨ।

ਹੋਰ ਖ਼ਬਰਾਂ :-  ਮੁੱਖ ਮੰਤਰੀ, ਪੰਜਾਬ ਵੱਲੋਂ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਡਿੰਪਲ ਮਦਾਨ ਨੇ ਕਿਹਾ ਕਿ ਇਹ ’12ਵੀਂ ਫੇਲ’ ਫਿਲਮ ਸਾਨੂੰ ਕਿਸੇ ਵੀ ਨਿਰਾਸ਼ਾ ਦੀ ਸਥਿਤੀ ਵਿੱਚ ਆਪਣੀ ਜ਼ਿੰਦਗੀ ਨੂੰ ਦੁਬਾਰਾ ਸ਼ੁਰੂ ਕਰਨ ਦੇ ਤਰੀਕੇ ਅਤੇ ਪ੍ਰੇਰਣਾ ਸਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਸਫਲਤਾ ਦਾ ਸਾਹਮਣਾ ਕਰਨਾ ਪੈਂਦਾ ਹੈ, ਤਾਂ ਉਨ੍ਹਾਂ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ ਅਤੇ ਸ਼ੁਰੂ ਤੋਂ ਹੀ ‘ਮੁੜ ਸ਼ੁਰੂ’ ਕਰਨਾ ਚਾਹੀਦਾ ਹੈ ਕਿਉਂਕਿ ਸਖ਼ਤ ਮਿਹਨਤ ਦਾ ਹਮੇਸ਼ਾ ਚੰਗਾ ਫਲ ਮਿਲਦਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਫ਼ਿਲਮ ਦਿਖਾਈ ਗਈ। ਉਨ੍ਹਾਂ ਕਿਹਾ ਕਿ ਇਹ ਫਿਲਮ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਦਿਆਰਥੀਆਂ ਨੂੰ ਵੀ ਦਿਖਾਈ ਜਾਵੇਗੀ।

dailytweetnews.com

Leave a Reply

Your email address will not be published. Required fields are marked *