ਚੰਡੀਗੜ੍ਹ ਵਿੱਚ ਕੋਲਕਤਾ ਡਾਰਟਰ ਦੇ ਬਲਾਤਕਾਰ ਅਤੇ ਕਤਲ ਦੇ ਵਿਰੋਧ ਵਿੱਚ ਪੀਜੀਆਈ (PGI), ਸਰਕਾਰੀ ਕਾਲਜ ਅਤੇ ਹਸਪਤਾਲ-32 (Government College and Hospital 32 (GMCH)), ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ-16 (GMSH) ਵਿੱਚ ਰੈਜ਼ੀਡੈਂਟ ਡਾਕਟਰ ਲਗਾਤਾਰ ਹੜਤਾਲ ’ਤੇ ਹਨ। ਜਿਸ ਕਾਰਨ ਅੱਜ ਚੰਡੀਗੜ੍ਹ ਪੀਜੀਆਈ (Chandigarh PGI) ਵਿੱਚ ਓਪੀਡੀ ਲਈ ਨਵੇਂ ਕਾਰਡ ਨਹੀਂ ਬਣਾਏ ਜਾਣਗੇ। ਜੇਕਰ ਕੋਈ ਪੁਰਾਣਾ ਮਰੀਜ਼ ਫਾਲੋ-ਅੱਪ ਲਈ ਆਉਂਦਾ ਹੈ, ਤਾਂ ਉਸ ਨੂੰ ਸੀਨੀਅਰ ਡਾਕਟਰ ਅਤੇ ਸਲਾਹਕਾਰ ਦੁਆਰਾ ਦੇਖਿਆ ਜਾਵੇਗਾ।
ਹੜਤਾਲ ਕਰਨ ਵਾਲੇ ਰੈਜ਼ੀਡੈਂਟ ਡਾਕਟਰ ਕੋਲਕਾਤਾ (Resident Doctor Kolkata) ਵਿੱਚ ਵਾਪਰੀ ਘਟਨਾ ਦਾ ਵਿਰੋਧ ਕਰ ਰਹੇ ਹਨ। ਜਿੱਥੇ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਦਾ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਗਿਆ। ਡਾਕਟਰਾਂ ਦੀ ਮੰਗ ਹੈ ਕਿ ਉਸ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਦੇਸ਼ ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨ ਬਣਾਏ ਜਾਣੇ ਚਾਹੀਦੇ ਹਨ।