ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ‘ਮਾਨ ਦੇ ਮੁਨਾਫੇ’ ਤਹਿਤ ਡੋਰ ਟੂ ਡੋਰ ਕੈਂਪੇਨ ਜਾਰੀ

Door to door campaign under 'Maan de Munafe' led by MLA Sherry Kalsi continues

ਬਟਾਲਾ, 22 ਨਵੰਬਰ  –   ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪਿੰਡਾਂ ਤੇ ਵਾਰਡਾਂ ਵਿੱਚ ਡੋਰ ਟੂ ਡੋਰ ਕੈਂਪੇਨ ਜਾਰੀ ਹੈ।

ਬਟਾਲਾ ਸ਼ਹਿਰ ਵਿੱਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪ੍ਰਚਾਰ ਕਰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿੱਚ ਦੁਕਾਨਦਾਰਾਂ ਨੂੰ ਮਿਲ ਕੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਮੈਨੇਜਰ ਅਤਰ ਸਿੰਘ ਵਾਈਸ ਪ੍ਰਧਾਨ ਆਪ ਗੁਰਦਾਸਪੁਰ ਅਤੇ ਸੀਨੀਅਰ ਆਗੂ ਪਰਦੀਪ ਸਿੰਘ ਵੀ ਮੌਜੂਦ ਸਨ।

ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ।

ਹੋਰ ਖ਼ਬਰਾਂ :-  ਖੰਡ ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਦੀਆਂ ਨੀਤੀਆਂ ਜ਼ਿੰਮੇਵਾਰ: ਡਾ. ਇੰਦਰਬੀਰ ਸਿੰਘ ਨਿੱਜਰ

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਬਿਜਲੀ ਬਿੱਲਾਂ ਵਿਚ ਰਾਹਤ, ਮਾਵਾਂ ਧੀਆਂ ਸਤਿਕਾਰ ਯੋਜਨਾ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਿਹਤ ਬੀਮਾ ਕਾਰਡ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। 

Leave a Reply

Your email address will not be published. Required fields are marked *