ਲੁਧਿਆਣਾ ਜ਼ਿਲ੍ਹੇ ‘ਚ 30 ਮਈ (ਸ਼ਾਮ 6 ਵਜੇ) ਤੋਂ 1 ਜੂਨ (ਪੋਲਿੰਗ ਦੇ ਅੰਤ ਤੱਕ) ਅਤੇ 4 ਜੂਨ (ਪੂਰਾ ਦਿਨ) ਤੱਕ ਡਰਾਈ ਡੇਅ

ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਆਗਾਮੀ 1 ਜੂਨ ਨੂੰ ਮਤਦਾਨ ਦਿਵਸ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 6 ਵਜੇ ਤੋਂ 1 ਜੂਨ ਨੂੰ ਵੋਟਾਂ ਪੈਣ ਤੱਕ ਪੂਰੇ ਜ਼ਿਲ੍ਹੇ ਵਿੱਚ ਡਰਾਈ ਡੇਅ ਐਲਾਨਿਆ ਹੈ।

ਇਸੇ ਤਰ੍ਹਾਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ 4 ਜੂਨ ਜਿਸ ਦਿਨ ਵੋਟਾਂ ਦੀ ਗਿਣਤੀ ਹੋਵੇਗੀ, ਨੂੰ ਵੀ ਡਰਾਈ ਡੇਅ ਐਲਾਨਿਆ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਦੇਸੀ ਅਤੇ ਵਿਦੇਸ਼ੀ ਸ਼ਰਾਬ ਸਮੇਤ ਸਾਰੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ ਅਤੇ ਹੋਰਾਂ ਨੂੰ ਉਨ੍ਹਾਂ ਦੇ ਅਹਾਤੇ ਵਿੱਚ ਸ਼ਰਾਬ ਪਰੋਸਣ/ਸਟੋਰ ਕਰਨ/ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵੱਲੋਂ ਚਲਾਏ ਜਾ ਰਹੇ ਸ਼ਰਾਬ ਦੇ ਠੇਕੇ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ, ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ, ਨੂੰ ਵੀ ਉਪਰੋਕਤ ਸਮੇਂ 30 ਮਈ ਸ਼ਾਮ 6 ਵਜੇ ਤੋਂ 1 ਜੂਨ ਵੋਟਿੰਗ ਦੀ ਸਮਾਪਤੀ ਤੱਕ ਅਤੇ 4 ਜੂਨ (ਗਿਣਤੀ ਵਾਲੇ ਦਿਨ) ਨੂੰ ਵੀ ਸ਼ਰਾਬ ਪਰੋਸਣ ਦੀ ਆਗਿਆ ਨਹੀਂ ਹੋਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਇਹ ਹੁਕਮ ਆਮ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।

ਹੋਰ ਖ਼ਬਰਾਂ :-  ਅਰਪਿੰਦਰ ਕੌਰ ਨੇ ਪੰਜਾਬੀਆਂ ਦਾ ਨਾਮ ਰੋਸਨ ਕੀਤਾ- ਪੜ੍ਹੋ ਪੂਰੀ ਖਬਰ

ਆਮ ਚੋਣਾਂ ਦੇ ਮੱਦੇਨਜ਼ਰ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਆਬਕਾਰੀ ਵਿਭਾਗ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਕਰਕੇ 15000 ਲੀਟਰ ਲਾਹਣ ਨਸ਼ਟ ਕੀਤੀ।

ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ, ਬਲਕਰਨ ਸਿੰਘ ਦੀ ਅਗਵਾਈ ਹੇਠਲੀ ਟੀਮਾਂ ਨੇ ਪੁਲਿਸ ਅਤੇ ਸਹਾਇਕ ਸਟਾਫ਼ ਦੇ ਨਾਲ ਸਿੱਧਵਾਂ ਬੇਟ ਦੇ ਪਿੰਡ ਸ਼ੇਰੇਵਾਲ ਅਤੇ ਬਘੀਆਂ, ਕੰਨੀਆਂ ਹੁਸੈਨੀ ਵਿਖੇ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਟੀਮਾਂ ਨੇ ਦਰਿਆ ਕਿਨਾਰੇ ਦੇ ਨਾਲ ਲੱਗਭੱਗ 10-15 ਕਿਲੋਮੀਟਰ ਦੇ ਖੇਤਰ ਨੂੰ ਘੇਰ ਲਿਆ ਅਤੇ ਪਲਾਸਟਿਕ ਦੀਆਂ ਤਰਪਾਲਾਂ ਵਿੱਚ 2 ਲੋਹੇ ਦੇ ਡਰੰਮ, 1 ਘੜਾ ਅਤੇ ਲਗਭਗ 15000 ਲੀਟਰ ਲਾਹਣ ਲਾਵਾਰਿਸ ਹੋਣ ਦਾ ਪਤਾ ਲਗਾਇਆ ਅਤੇ ਬਾਅਦ ਵਿੱਚ ਨਦੀ ਦੇ ਕੰਢਿਆਂ ਤੋਂ ਬਾਹਰ ਨਸ਼ਟ ਕਰ ਦਿੱਤਾ ਗਿਆ।

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਇਨਫੋਰਸਮੈਂਟ ਏਜੰਸੀਆਂ ਨੂੰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

Leave a Reply

Your email address will not be published. Required fields are marked *