ਭਾਰਤੀ ਚੋਣ ਕਮਿਸ਼ਨ (ECI) ਨੇ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤ ਅਧਿਕਾਰੀਆਂ ਦੇ ਤਬਾਦਲੇ ਦੇ ਨਿਰਦੇਸ਼ ਦਿੱਤੇ

ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।

ਹੋਰ ਖ਼ਬਰਾਂ :-  ਅੰਮ੍ਰਿਤਸਰ ਦੇ 280 ਪਿੰਡਾਂ ਵਿੱਚ ਹੋਈ ਜੀਰੋ ਬਰਨਿੰਗ - ਡਿਪਟੀ ਕਮਿਸ਼ਨਰ ਅੰਮ੍ਰਿਤਸਰ

ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *