ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸੰਮਨ ਜਾਰੀ- ਪੜ੍ਹੋਂ ਪੂਰੀ ਖਬਰ

Delhi: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸੰਮਨ ਜਾਰੀ ਕੀਤੇ ਹਨ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ਦਾ ਸੱਕ ਹੁਣ ਦਿੱਲੀ ਦੇ ਮੁੱਖ ਮੰਤਰੀ ਤੱਕ ਪਹੁੰਚ ਗਿਆ ਹੈ।

ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਈ.ਡੀ ਨੇ ਪੁੱਛ- ਗਿੱਛ ਲਈ ਬੁਲਾਇਆ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ।

ਦਿੱਲੀ ਆਬਕਾਰੀ ਨੀਤੀ 2021-22 ਨੂੰ ਤਿਆਰ ਕਰਨ ਅਤੇ ਲਾਗੂ ਕਰਨ ਵਿੱਚ ਆਮ ਆਦਮੀ ਪਾਰਟੀ (ਆਪ) ਨੇਤਾ ਦੇ ਸੰਪਰਕ ਵਿੱਚ ਸਨ। ਹਾਲਾਂਕਿ ਬਾਅਦ ਵਿੱਚ ਇਹ ਆਬਕਾਰੀ ਨੀਤੀ ਰੱਦ ਕਰ ਦਿੱਤੀ ਗਈ ਸੀ।

ਹੋਰ ਖ਼ਬਰਾਂ :-  ਪੁਲਿਸ ਮੁਕਾਬਲੇ 'ਚ ਗੈਂਗਸਟਰ ਚਿੱਟਾ ਨੂੰ ਲੱਗੀ ਗੋਲੀ, ਕਈ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ ਵਿੱਚ ਸੀ ਲੋੜੀਂਦਾ

ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਮਾਰਲੇਨਾ ਨੇ ਕਿਹਾ ਹੈ ਕਿ 2 ਨਵੰਬਰ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਭਾਜਪਾ ‘ਆਪ’ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਹ ਉਹਨਾਂ ਦੀ ਭਾਜਪਾ ਵਿਰੁੱਧ ਲੜਾਈ ਕਾਰਨ ਹੋਵੇਗੀ। 

Leave a Reply

Your email address will not be published. Required fields are marked *