1950 ਟੋਲ ਫ੍ਰੀ ਨੰਬਰ ਬਾਰੇ ਵੋਟਰ ਜਾਗਰੂਕਤਾ ਅਭਿਆਨ ਜ਼ਾਰੀ

DC Sh Ghanshyam Thori

ਜਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ  ਥੋਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ਦਾ ਉਪਯੋਗ ਕਰਕੇ ਆਮ ਵੋਟਰ ਕੋਈ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ। ਉਹਨਾਂ ਕਿਹਾ ਕਿ 1950 ਟੋਲ ਫ਼੍ਰੀ ਨੰਬਰ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਪਕ ਪੱਧਰ ਤੇ ਜਾਗਰੂਕਤਾ ਮੁਹਿੰਮ ਛੇੜੀ ਗਈ ਹੈ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਵੋਟਰ ਇਸ ਸੇਵਾ ਦਾ ਲਾਭ ਲੈ ਸਕਣ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਾਇਲ 1950 ਸੇਵਾ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਕੰਰਟੋਲ ਰੂਮ ਸਥਾਪਿਤ ਕੀਤਾ ਗਿਆ ਹੈ,ਜਿੱਥੇ 24 ਘੰਟੇ ਲਈ ਸਟਾਫ਼ ਦੀ ਤੈਨਾਤੀ ਕੀਤੀ ਗਈ ਹੈ।ਉਹਨਾਂ ਕਿਹਾ ਕਿ ਅਕਸਰ ਵੋਟਰਾਂ ਨੂੰ ਆਪਣੇ ਬੀ.ਐਲ.ਓ. ਜਾਂ ਪੋਲਿੰਗ ਸਟੇਸ਼ਨ ਬਾਰੇ ਅਧੂਰੀ ਜਾਣਕਾਰੀ ਹੁੰਦੀ ਹੈ,ਪਰ 1950 ਤੇ ਡਾਈਲ ਕਰਕੇ ਵੋਟਰ ਇਸ ਬਾਰੇ ਅਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਦੇ ਹਨ।ਉਹਨਾਂ ਦੱਸਿਆ ਕਿ ਅਗਾਮੀ ਲੋਕਸਭਾ ਚੋਣਾਂ ਵਿੱਚ ਵੋਟਰਾਂ ਦੀ ਸਹੂਲਤ ਲਈ ਜਿਲ੍ਹਾ ਪ੍ਸਾਸਨ ਵਲੋਂ ਸਾਰੇ ਲੋੜੀਂਦੇ ਪ੍ਬੰਧ ਕੀਤੇ ਜਾ ਰਹੇ ਹਨ।

ਹੋਰ ਖ਼ਬਰਾਂ :-  ਆਬਕਾਰੀ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 24100 ਲੀਟਰ ਲਾਹਣ ਬਰਾਮਦ

Leave a Reply

Your email address will not be published. Required fields are marked *