ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਤਰਨ ਤਾਰਨ/ਪੱਟੀ/ਭਿੱਖੀਵਿੰਡ, 16 ਮਈ : ਨਗਰ  ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ  ਹੋ ਰਹੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੁਆਰਾ ਨਿਯੁਕਤ ਚੋਣ ਆਬਜ਼ਰਵਰ ਵਿਕਾਸ ਹੀਰਾ (ਪੀ.ਸੀ. ਐਸ) ਨੇ ਅੱਜ ਇਥੇ ਪਹੁੰਚ ਕੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ। ਇਨ੍ਹਾਂ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਹਿੱਤ ਇਥੇ ਪਹੁੰਚੇ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਵਿਕਾਸ ਹੀਰਾ ਨੇ ਨਾਮਜਦਗੀਆਂ ਦਾਖ਼ਲ ਕਰਨ ਦੇ ਅੱਜ ਅੰਤਿਮ ਦਿਨ ਪੱਟੀ ਅਤੇ ਭਿੱਖੀਵਿੰਡ ਵਿਖੇ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਇਸ ਦੌਰਾਨ ਉਨ੍ਹਾਂ ਸੰਤੁਸ਼ਟੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ 18 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਨੂੰ ਵੀ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਪੂਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਦੀ ਨਾਮਜ਼ਦਗੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਏ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਵਿਵਾਦਪੂਰਨ ਸਥਿਤੀ ਪੈਦਾ ਨਾ ਹੋਵੇ।

ਹੋਰ ਖ਼ਬਰਾਂ :-  ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ: ਡਾ. ਬਲਜੀਤ ਕੌਰ

ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਬਣੀ ਰਹੇ। ਉਨ੍ਹਾਂ ਆਸ ਪ੍ਰਗਟਾਈ ਕਿ ਚੋਣ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਹੋਵੇਗੀ ਅਤੇ  ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸਮੱਸਿਆ ਬਾਰੇ ਉਨਾਂ ਨਾਲ ਮੋਬਾਈਲ ਨੰਬਰ   9988565609 ਅਤੇ ਈਮੇਲ
vikas_heera@yahoo.com ‘ਤੇ ਸੰਪਰਕ ਕੀਤਾ ਜਾ ਸਕਦਾ ਹੈ

ਇਸ  ਤੋਂ ਪਹਿਲਾਂ ਆਬਜ਼ਰਵਰ ਵਿਕਾਸ ਹੀਰਾ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨਾਲ ਮੁਲਾਕਾਤ ਕੀਤੀ ਅਤੇ ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਐਸ.ਡੀ.ਐਮ ਪੱਟੀ ਅਮਨਦੀਪ ਅਤੇ ਐਸ.ਡੀ.ਐਮ ਭਿੱਖੀਵਿੰਡ ਜਗਦੀਪ ਸਿੰਘ ਤੋਂ ਇਲਾਵਾ ਚੋਣ ਪ੍ਰਕਿਰਿਆ ਨਾਲ ਸਬੰਧਿਤ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *