ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਤਰਨ ਤਾਰਨ, 31 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਸਬੰਧੀ 5 ਜਨਵਰੀ 2026 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਚੋਣ ਬਲਾਕ ਤਰਨ ਤਾਰਨ ਦੀਆਂ ਤਿੰਨ ਗਰਾਂਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਬਲਾਕ ਭਿੱਖੀਵਿੰਡ ਦੀ ਇੱਕ ਪੰਚਾਇਤ ਮਾੜੀ ਕੰਬੋਕੇ ਵਿਖੇ ਹੋਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ 5 ਜਨਵਰੀ 2026 ਤੋਂ 8 ਜਨਵਰੀ 2026 ਨੂੰ ਬਾਅਦ ਦੁਪਹਿਰ 3:00 ਤੱਕ ਦਾਖ਼ਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 9 ਜਨਵਰੀ 2026 ਦਿਨ ਸ਼ੁਕਰਵਾਰ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਹੋਵੇਗੀ ਅਤੇ 10 ਜਨਵਰੀ 2026 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।

ਹੋਰ ਖ਼ਬਰਾਂ :-  ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ 'ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

ਉਨ੍ਹਾਂ ਦੱਸਿਆ ਕਿ 18 ਜਨਵਰੀ 2026 ਦਿਨ ਐਤਵਾਰ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਉਪਰੋਕਤ ਗਰਾਂਮ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਵੋਟਾਂ ਪੈਣ ਤੋਂ ਬਾਅਦ ਓਥੇ ਹੀ ਪੋਲਿੰਗ ਸੈਂਟਰਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਜਨਵਰੀ 2025 ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣਾਂ ਮੁਕੰਮਲ ਹੋਣ ਤੱਕ ਸਬੰਧਿਤ ਗਰਾਂਮ ਪੰਚਾਇਤਾਂ ਦੇ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਰਹੇਗਾ।

Leave a Reply

Your email address will not be published. Required fields are marked *