ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੋਟਰ ਸੱਦਾ ਪੱਤਰ ਬਣਾਏ ਗਏ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੰਡਿਆਲਾ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਨੇ ਦੱਸਿਆ ਕਿ ਇਸ ਗਤੀਵਿਧੀ ਦਾ ਮੁੱਖ ਟੀਚਾ ਬੱਚਿਆਂ ਰਾਹੀਂ ਸਮਾਜ ਵਿੱਚ ਚੋਣ ਜਾਗਰੂਕਤਾ ਫ਼ੈਲਾਉਣਾ ਹੈ।ਉਹਨਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਆਪਣੀ ਉਸਾਰੂ ਸੋਚ ਦਾ ਉਪਯੋਗ ਕਰਦੇ ਹੋਏ ਬਹੁਤ ਹੀ ਵਧੀਆ ਕਾਰਡ ਤਿਆਰ ਕੀਤੇ ਗਏ ਹਨ।ਉਹਨਾਂ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸੱਭ ਨੂੰ ਇਸ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਬਾਰ ਦੇਸ਼ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ,ਇਸ ਲਈ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਚੋਣਾਂ ਦੇ ਇਸ ਤਿਉਹਾਰ ਵਿੱਚ ਵੱਧ ਚੜ੍ਹ ਕੇ ਭਾਗ ਲਈਏ।

ਹੋਰ ਖ਼ਬਰਾਂ :-  "ਆਪ ਦੀ ਸਰਕਾਰ ਆਪ ਦੇ ਦੁਆਰ" - ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਟੌਂਗ

ਉਹਨਾਂ ਕਿਹਾ ਕਿ ਮੌਜੂਦਾ ਯੁਗ ਸੋਸ਼ਲ ਮੀਡੀਆ ਦਾ ਯੁਗ ਹੈ,ਇਸ ਲਈ ਲੋਕਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ਅਬ ਕੀ ਬਾਰ ਸੱਤਰ ਪ੍ਰਤੀਸ਼ਤ ਪਾਰਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ,ਤਾਂ ਜੋ ਜ਼ਿਲ੍ਹਾ ਅੰਮ੍ਰਿਤਸਰ ਵਿੱਚ 70 ਪ੍ਰਤੀਸ਼ਤ ਵੋਟਿੰਗ ਦੇ ਆਂਕੜੇ ਨੂੰ ਪਾਰ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।

Leave a Reply

Your email address will not be published. Required fields are marked *