ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ

ਖ਼ਾਲਸਾ ਕਾਲਜ ਆਫ ਲਾਅ ਵਲੋਂ ਕਰਵਾਈ ਗਈ ਪਹਿਲੀ ਕਨਵੋਕੇਸ਼ਨ ਵਿਚ ਮੰਤਰੀ ਹਰਭਜਨ ਸਿੰਘ ਈ ਟੀ ਓ ਆਪਣੀ ਲਾਅ ਦੀ ਡਿਗਰੀ ਲੈਣ ਪਹੁਚੇ ।

ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਦੇ ਤੌਰ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਪਹੁੰਚੇ । ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਨੇ ਕੁੱਲ 351 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਿਚ ਬਤੌਰ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਲ 2018 -2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਐੱਲ ਐੱਲ ਬੀ ਦੀ ਪੜਾਈ ਪਹਿਲੇ ਦਰਜੇ ਵਿੱਚ ਪਾਸ ਕੀਤੀ । ਇਸ ਮੌਕੇ ਗੱਲਬਾਤ ਦੌਰਾਨ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਉਹਨਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣੇ ਅਤੇ ਨਾਲ ਹੀ ਉਹਨਾਂ ਨੇ ਕਾਲਜ ਦੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਾਲਜ ਦਾ ਸਾਰਾ ਸਟਾਫ਼ ਬਹੁਤ ਹੀ ਮਿਹਨਤੀ ਹੈ। ਮੰਤਰੀ ਈ ਟੀ ਓ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ ਅਤੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਕਾਲਜ ਹੋਰ ਤਰਕੀ ਕਰੇ ।

ਹੋਰ ਖ਼ਬਰਾਂ :-  ਕੈਬਨਿਟ ਮੰਤਰੀ ਈ.ਟੀ.ਓ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਖੇ 3 ਕਰੋੜ 25 ਲੱਖ ਰੁਪਏ ਤੋਂ ਵੱਧ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ

ਇਸ ਮੌਕੇ ਖ਼ਾਲਸਾ ਕਾਲਜ ਸੋਸਾਇਟੀ ਦੇ ਸੈਕਟਰੀ ਰਜਿੰਦਰ ਮੋਹਨ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਸ ਮਹਿਲ ਸਿੰਘ, ਖ਼ਾਲਸਾ ਕਾਲਜ ਵੂਮੈਨ ਦੀ ਪ੍ਰਿੰਸੀਪਲ ਡਾ ਸੁਰਿੰਦਰ ਕੌਰ, ਪ੍ਰਿੰਸੀਪਲ ਦਲਜੀਤ ਸਿੰਘ , ਪ੍ਰਿੰਸੀਪਲ ਕਵਲਜੀਤ ਸਿੰਘ , ਐਡੀਸ਼ਨਲ ਐਡਵੋਕੇਟ ਜਰਨਲ ਕਰਮਜੀਤ ਸਿੰਘ , ਕਾਲਜ ਦਾ ਸਟਾਫ਼ ਮੌਜੂਦ ਰਹੇ।

Leave a Reply

Your email address will not be published. Required fields are marked *