ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮਾਂ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ : ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ 28 ਜੁਲਾਈ ਤੋਂ 30 ਜੁਲਾਈ ਤੱਕ ਮਲੋਟ ਵਿੱਚ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।

ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਜੁਲਾਈ ਨੂੰ ਸਵੇਰੇ 10.30 ਵਜੇ ਕੰਪਿਊਟਰ ਰਿਸੋਰਸ ਸੈਂਟਰ ਨੇੜੇ ਮਿਮਿਟ ਕਾਲਜ ਵਿੱਚ ਲੋਕ ਅਦਾਲਤ ਦੀ ਪ੍ਰਧਾਨਗੀ ਕਰਨਗੇ ਹੈ।

ਹੋਰ ਖ਼ਬਰਾਂ :-  ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਤੀਰਥ ਯਾਤਰਾ ਲਈ ਪਿੰਡ ਇਸਲਾਮ ਵਾਲਾ ਤੇ ਘੱਟਿਆ ਵਾਲਾ ਜੱਟਾਂ ਤੋਂ ਸ਼ਰਧਾਲੂਆਂ ਦੀਆਂ 3 ਬੱਸਾਂ ਕੀਤੀਆਂ ਰਵਾਨਾ

29 ਜੁਲਾਈ ਨੂੰ ਸਵੇਰੇ 10.00 ਵਜੇ ਕੇ.ਜੀ.ਰਿਜੋਰਟ ਮਲੋਟ ਵਿੱਚ ਤੀਆ ਦੇ ਪ੍ਰੋਗਰਾਮ ਵਿੱਚ ਭਾਗ ਲੈਣਗੇ, ਜਦਕਿ 30 ਜੁਲਾਈ ਨੂੰ ਮਿਮਿਟ ਕਾਲਜ ਮਲੋਟ ਵਿਖੇ ਅਵੇਅਰਨੈਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ।

ਜਿਕਰਯੋਗ ਹੈ ਕਿ ਇਹਨਾਂ ਸਮਾਗਮਾਂ ਵਿੱਚ ਡਾ.ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਸਿਰਕਤ ਕਰਨਗੇ।

ਉਹਨਾਂ ਲੋੜਵੰਦਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ।

Leave a Reply

Your email address will not be published. Required fields are marked *