ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ

ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ (Former CM Captain Amarinder Singh) ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਕੈਪਟਨ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ (Social Media Platform X) ਉੱਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਕਈ ਮੁੱਦਿਆ ਉੱਤੇ ਚਰਚਾ ਹੋਈ।

ਕੈਪਟਨ ਅਮਰਿੰਦਰ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੁਲਾਕਾਤ ਦਾ ਸਮਾਂ ਬਹੁਤ ਮਹੱਤਵਪੂਰਨ ਹੈ। ਸੂਤਰਾਂ ਦੀ ਮੰਨੀਏ ਤਾਂ ਮੁੱਖ ਤੌਰ ‘ਤੇ ਤਿੰਨ ਮੁੱਦੇ ਵਿਚਾਰੇ ਗਏ ਹਨ।

ਪਹਿਲਾਂ, ਇਸ ਵੇਲੇ ਸੂਬੇ ਵਿੱਚ ਕਿਸਾਨ ਅੰਦੋਲਨ ਚੱਲ ਰਿਹਾ ਹੈ ਜਿਸ ਨੂੰ ਕਰੀਬ ਇੱਕ ਸਾਲ ਹੋਣ ਵਾਲਾ ਹੈ। ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਕਰੀਬ 42 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਨਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਅਜਿਹੇ ‘ਚ ਉਮੀਦ ਹੈ ਕਿ ਬੈਠਕ ‘ਚ ਇਹ ਮੁੱਦਾ ਵੀ ਉਠਾਇਆ ਜਾਵੇਗਾ।

ਹੋਰ ਖ਼ਬਰਾਂ :-  ਕੇਜਰੀਵਾਲ ਦੀ ਸ਼ਾਹ ਨੂੰ ਲਲਕਾਰ, ਕਿਹਾ- ਝੁੱਗੀ ਝੌਂਪੜੀ ਵਾਲਿਆਂ ਨੂੰ ਘਰ ਦਿਓ, ਨਹੀਂ ਲੜਾਂਗਾ ਚੋਣ

ਦੂਜਾ ਅਹਿਮ ਮੁੱਦਾ ਪਾਰਟੀ ਮੁਖੀ ਦਾ ਹੈ। ਕਿਉਂਕਿ, ਲੋਕ ਸਭਾ ਚੋਣਾਂ ਤੋਂ ਬਾਅਦ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਗ੍ਰਹਿ ਮੰਤਰੀ ਨੂੰ ਭੇਜ ਦਿੱਤਾ ਸੀ, ਪਾਰਟੀ ਗਤੀਵਿਧੀਆਂ ਤੋਂ ਵੀ ਦੂਰੀ ਬਣਾ ਲਈ ਹੈ।

ਤੀਜਾ, ਰਾਜ ਵਿੱਚ ਇੱਕ ਤੋਂ ਬਾਅਦ ਇੱਕ ਲੋਕ ਸਭਾ, ਪੰਚਾਇਤ ਅਤੇ ਨਗਰ ਨਿਗਮ ਚੋਣਾਂ ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਵਿਧਾਨ ਸਭਾ ਚੋਣਾਂ ਲਈ ਦੋ ਸਾਲ ਬਾਕੀ ਰਹਿ ਗਏ ਹਨ। ਅਜਿਹੇ ‘ਚ ਹੁਣ ਪਾਰਟੀ ਨੂੰ ਅੱਗੇ ਕਿਵੇਂ ਲਿਜਾਇਆ ਜਾਵੇ? ਇਸ ਮੁੱਦੇ ‘ਤੇ ਚਰਚਾ ਕੀਤੀ ਗਈ ਹੈ।

Leave a Reply

Your email address will not be published. Required fields are marked *