ਆਬਕਾਰੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ
ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਸ੍ਰੀ ਵਰੁਣ ਰੂਜਮ ਨਾਲ ਮੀਟਿੰਗ ਕੀਤੀ।
ਅੱਜ ਮੁਹਾਲੀ ਦੇ ਸੈਕਟਰ-69 ਸਥਿਤ ਆਬਕਾਰੀ ਤੇ ਕਰ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਆਬਕਾਰੀ ਕਮਿਸ਼ਨਰ ਨਾਲ ਪੰਜਾਬ ਦੇ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਇਨ੍ਹਾਂ ਮਸਲਿਆਂ ਨੂੰ ਉਸਾਰੂ ਢੰਗ ਨਾਲ ਹੱਲ ਕਰਨ ਲਈ ਕਦਮ ਚੁੱਕੇ।
ਕਮਿਸ਼ਨਰ ਸ਼੍ਰੀ ਵਰੁਣ ਰੂਜਮ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਜਲਦ ਹੀ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਵਚਨਬੱਧ ਹੈ।