ਪੰਜਾਬ ਸਰਕਾਰ ਵੱਲੋਂ ਤਰਸ ਦੇ ਆਧਾਰ ਤੇ ਨਿਯੁਕਤ ਹੋਣ ਵਾਲੇ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਪਹਿਲਾਂ ਹੀ ਤਰਸ ਦੇ ਆਧਾਰ ਤੇ ਨਿਯੁਕਤ ਹੋਣ ਲਈ 50 ਸਾਲ ਦੀ ਉਮਰ ਤੱਕ ਛੋਟ ਦਿੱਤੀ ਹੋਈ ਹੈ ਅਤੇ ਉਹਨਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਟਾਈਪ ਟੈਸਟ ਪਾਸ ਕਰਨਾ ਲਾਜ਼ਮੀ ਹੁੰਦਾ ਸੀ। ਪਰੰਤੂ ਉਹਨਾਂ ਨੂੰ ਇਸ ਸਟੇਜ ਤੇ ਨਿਰਧਾਰਤ ਸਪੀਡ ਤੇ ਟਾਈਪ ਟੈਸਟ ਪਾਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਮਾਨਸਿਕ ਅਤੇ ਵਿੱਤੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮ੍ਰਿਤਰ ਕਰਮਚਾਰੀਆਂ ਦੀਆਂ ਵਿਧਵਾਵਾਂ ਦੇ ਇਨ੍ਹਾਂ ਤਰਸਯੋਗ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਤਰਸ ਦੇ ਆਧਾਰ ਤੇ ਨਿਯੁਕਤ ਹੋਣ ਵਾਲੇ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਪਾਸ ਕਰਨ ਤੋਂ ਛੋਟ ਦੇ ਦਿੱਤੀ ਗਈ ਹੈ।
Download Copy of Orders/Notification:- No. 12/23/2023-1ਪੀ.ਪੀ2/43 ਮਿਤੀ 30-01-2024
Download Copy of Notification/Order