ਪੰਜਾਬ ਦੇ ਸ਼ੰਭੂ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ ਕੀਤਾ ਰੇਲ ਸਿਸਟਮ ਪੂਰੀ ਤਰ੍ਹਾਂ ਠੱਪ

ਪੰਜਾਬ ਦੇ ਸ਼ੰਭੂ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ ਰੇਲ ਸਿਸਟਮ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਹੈ। ਇਸ ਕਾਰਨ ਦਿੱਲੀ, ਯੂਪੀ ਅਤੇ ਹਰਿਆਣਾ ਤੋਂ ਪੰਜਾਬ ਅਤੇ ਜੰਮੂ ਵੱਲ ਜਾਣ ਵਾਲੀਆਂ ਜ਼ਿਆਦਾਤਰ ਟਰੇਨਾਂ ਪ੍ਰਭਾਵਿਤ ਹੋ ਰਹੀਆਂ ਹਨ। ਰੇਲਾਂ ਦੇ ਰੱਦ ਹੋਣ ਅਤੇ ਰੂਟ ਬਦਲੇ ਜਾਣ ਕਾਰਨ ਯਾਤਰਾ ਕਰਨ ਵਾਲੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

ਹਾਲ ਹੀ ਵਿੱਚ ਰੇਲਵੇ ਵੱਲੋਂ ਜਾਰੀ ਸੂਚੀ ਅਨੁਸਾਰ ਸੋਮਵਾਰ ਤੋਂ 2 ਮਈ ਤੱਕ ਭਿਵਾਨੀ-ਧੂਰੀ, ਸਿਰਸਾ-ਲੁਧਿਆਣਾ, ਹਿਸਾਰ-ਲੁਧਿਆਣਾ, ਲੁਧਿਆਣਾ-ਚੁਰੂ, ਅੰਮ੍ਰਿਤਸਰ-ਹਿਸਾਰ, ਸ਼੍ਰੀਗੰਗਾਨਗਰ-ਰਿਸ਼ੀਕੇਸ਼, ਰੋਹਤਕ-ਹਾਂਸੀ ਸਮੇਤ 63 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਰੇਲਵੇ ਨੇ 62 ਟਰੇਨਾਂ ਦੇ ਰੂਟ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਅੰਦੋਲਨਕਾਰੀ ਕਿਸਾਨ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਹੋਰ ਖ਼ਬਰਾਂ :-  ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

ਉਹ ਸਰਕਾਰ ਨੂੰ ਚਾਰ ਵਾਰ ਅਲਟੀਮੇਟਮ ਦੇ ਚੁੱਕੇ ਹਨ। ਪਹਿਲਾਂ ਕਿਸਾਨਾਂ ਨੇ 9 ਅਪ੍ਰੈਲ ਨੂੰ ਰੇਲਗੱਡੀ ਰੋਕਣ ਦਾ ਐਲਾਨ ਕੀਤਾ। 10 ਅਪਰੈਲ ਨੂੰ ਉਨ੍ਹਾਂ ਦੀ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਜਿਸ ਵਿੱਚ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ। ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ ਪਰ ਕਿਸਾਨਾਂ ਦੀ ਰਿਹਾਈ ਨਹੀਂ ਹੋ ਸਕੀ। ਜਿਸ ਦੇ ਖਿਲਾਫ਼ ਕਿਸਾਨਾਂ ਨੇ ਰੇਲਾਂ ਨੂੰ ਰੋਕਣ ਦਾ ਐਲਾਨ ਕੀਤਾ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪਰ ਕਿਸਾਨ ਬੈਰੀਕੇਡ ਤੋੜ ਕੇ ਰੇਲਵੇ ਟਰੈਕ ‘ਤੇ ਬੈਠ ਗਏ। ਇਸ ਤੋਂ ਬਾਅਦ 22 ਅਪ੍ਰੈਲ ਨੂੰ ਜੀਂਦ ਦੇ ਪਿੰਡ ਖਟਕੜ ‘ਚ ਮਹਾਪੰਚਾਇਤ ਬੁਲਾਈ ਗਈ।

Leave a Reply

Your email address will not be published. Required fields are marked *