ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ

Fazilka MLA S. Narinderpal Singh Sawna held public meetings in various villages and wards of Fazilka.

ਫਾਜ਼ਿਲਕਾ 29 ਸਤੰਬਰ 2026….. ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਬੋਦੀਵਾਲਾ ਪਿੱਥਾ, ਸਾਬੂਆਣਾ,ਕੇਰੀਆ, ਓਡੀਆ, ਬਾਧਾ, ਸੁਰੇਸ਼ ਵਾਲਾ, ਆਸਫਵਾਲਾ, ਝੁੱਗੇ ਗੁਲਾਬ ਸਿੰਘ, ਠੱਗਣੀ ਅਤੇ ਵਾਰਡ ਨੰ. 17 ਵਿਖੇ ਲੋਕ ਮਿਲਣੀ ਕੀਤੀ ਤੇ ਹਲਕੇ ਦੇ ਲੋਕਾਂ ਦਾ ਹਾਲ ਜਾਣਿਆ।
 ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਤੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀ ਵਾਰਡ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ। ਵਿਧਾਇਕ ਸਵਨਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਦਿਆਂ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲੀ ਰੂਪ ਦੇਣਾ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫਤ, ਆਧੁਨਿਕ ਸਹੂਲਤਾਂ ਨਾਲ ਲੈੱਸ ਸਕੂਲ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਮੁਫਤ ਇਲਾਜ, ਔਰਤਾਂ ਲਈ ਮੁਫਤ ਬੱਸ ਸਹੂਲਤ, ਬਜ਼ੁਰਗਾਂ ਲਈ ਮੁੱਖ ਮੰਤਰੀ ਤੀਰਥ ਬੱਸ ਯੋਜਨਾ ਆਦਿ ਅਨੇਕਾਂ ਹੀ ਵਿਕਾਸ ਦੇ ਕਾਰਜ ਕੀਤੇ ਗਈ ਹਨ।
 
ਉਨ੍ਹਾਂ ਕਿਹਾ ਕਿ ਫਾਜਿਲਕਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ। ਫਾਜ਼ਿਲਕਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਫਾਜ਼ਿਲਕਾ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦੇ ਕੇ ਮੁਕੰਮਲ ਕੀਤਾ ਜਾਵੇਗਾ, ਤਾਂ ਜੋ ਹਲਕੇ ਦੇ ਹਰ ਵਰਗ ਨੂੰ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਦੇ ਲਾਭ ਮਿਲ ਸਕਣ।
ਇਸ ਮੌਕੇ ਬਲਾਕ ਪ੍ਰਧਾਨ ਯੋਗੇਸ਼ ਸ਼ਰਮਾ, ਵਾਰਡ ਇੰਚਾਰਜ 17 ਤੋਂ ਪ੍ਰਭ ਦਿਆਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਨ| 

ਹੋਰ ਖ਼ਬਰਾਂ :-  ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

Leave a Reply

Your email address will not be published. Required fields are marked *