ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ 8000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤੀ

ਮੰਤਰੀ ਮੰਡਲ ਨੇ ‘ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ’ ਦਾ ਨਾਮ ਬਦਲ ਕੇ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਰੱਖਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਸ ਸਕੀਮ ਵਿੱਚ ਹੁਣ ਔਰਤਾਂ ਦੇ ਨਾਲ ਤੇਜ਼ਾਬ ਪੀੜਤ ਪੁਰਸ਼ਾਂ ਅਤੇ ਟ੍ਰਾਂਸਜੈਂਡਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਤੇਜ਼ਾਬ ਹਮਲੇ ਦੇ ਪੀੜਤ ਨੂੰ ਪ੍ਰਤੀ ਮਹੀਨਾ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 8,000  ਰੁਪਏ ਤੋਂ ਵਧਾ ਕੇ 10,000 ਪ੍ਰਤੀ ਮਹੀਨਾ ਕਰ ਦਿੱਤੀ ਹੈ।

ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 20 ਜੂਨ, 2017 ਨੂੰ ਨੋਟੀਫਿਕੇਸ਼ਨ ਨੰਬਰ 1006029/1 ਰਾਹੀਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ, 2017″ ਨੋਟੀਫਾਈ ਕੀਤੀ ਸੀ ਤਾਂ ਜੋ ਤੇਜ਼ਾਬ ਹਮਲੇ ਦੀਆਂ ਪੀੜਤ ਬੀਬੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।

ਹੋਰ ਖ਼ਬਰਾਂ :-  ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ

ਪਹਿਲਾਂ ਇਸ ਯੋਜਨਾ ਅਧੀਨ ਸਿਰਫ ਤੇਜ਼ਾਬ ਹਮਲੇ ਦੀਆਂ ਪੀੜਤ ਔਰਤਾਂ ਨੂੰ ਹੀ ਸ਼ਾਮਲ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਨੂੰ ਪ੍ਰਤੀ ਮਹੀਨਾ 8,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਸੀ। ਇਸ ਯੋਜਨਾ ਨੂੰ ਲਿੰਗ ਆਧਾਰਿਤ ਨਿਰਪੱਖ ਬਣਾਉਂਦੇ ਹੋਏ ਸੂਬਾ ਸਰਕਾਰ ਨੇ ਇਸ ਦਾ ਨਾਮ ਬਦਲ ਕੇ ‘ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024’ ਰੱਖ ਦਿੱਤਾ ਹੈ ਅਤੇ ਇਸ ਯੋਜਨਾ ਵਿੱਚ ਤੇਜ਼ਾਬ ਹਮਲੇ ਦੇ ਸ਼ਿਕਾਰ ਹੋਏ ਪੁਰਸ਼ਾਂ ਅਤੇ ਟ੍ਰਾਂਸਜੈਂਡਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਪੀੜਤਾਂ ਲਈ ਵਿੱਤੀ ਸਹਾਇਤਾ ਵੀ ਮੌਜੂਦਾ 8000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *