ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਕਲਾਵੜ ਰੋਡ (Kalavard Road) ‘ਤੇ ਸਥਿਤ ਟੀਆਰਪੀ ਗੇਮ ਜ਼ੋਨ (TRP game zone) ‘ਚ ਸ਼ਨੀਵਾਰ ਸ਼ਾਮ 5.30 ਵਜੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 12 ਬੱਚਿਆਂ ਸਮੇਤ 24 ਲੋਕਾਂ ਦੀ ਮੌਤ ਹੋ ਗਈ।
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ,ਮ੍ਰਿਤਕਾਂ ਦੀਆਂ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਸਨ ਕਿ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਪਛਾਣ ਲਈ ਡੀਐਨਏ ਟੈਸਟ (DNA Test) ਕਰਵਾਇਆ ਜਾਵੇਗਾ।
ਪ੍ਰਸ਼ਾਸਨ ਅਜੇ ਤੱਕ ਇਹ ਨਹੀਂ ਦੱਸ ਸਕਿਆ ਹੈ ਕਿ ਅੱਗ ਲੱਗਣ ਸਮੇਂ ਗੇਮ ਜ਼ੋਨ (Game Zone) ਵਿੱਚ ਕਿੰਨੇ ਲੋਕ ਮੌਜੂਦ ਸਨ। 3 ਘੰਟੇ ‘ਚ ਅੱਗ ‘ਤੇ ਕਾਬੂ ਪਾਇਆ ਗਿਆ, ਹੁਣ ਤੱਕ 25 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ (Chief Minister Bhupendra Patel) ਨੇ ਸੋਸ਼ਲ ਮੀਡੀਆ (Social Media) ‘ਤੇ ਲਿਖਿਆ ਹੈ ਕਿ ਰਾਜਕੋਟ ਦੇ ਗੇਮ ਜ਼ੋਨ ‘ਚ ਅੱਗ ਲੱਗਣ ਦੀ ਘਟਨਾ ‘ਚ ਨਗਰ ਨਿਗਮ ਅਤੇ ਪ੍ਰਸ਼ਾਸਨ ਨੂੰ ਤੁਰੰਤ ਬਚਾਅ ਅਤੇ ਰਾਹਤ ਕਾਰਜਾਂ ਦੇ ਨਿਰਦੇਸ਼ ਦਿੱਤੇ ਗਏ ਹਨ।