ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ

ਜਲੰਧਰ ਉਪ ਚੋਣ (Jalandhar By-Election) ਤੋਂ ਪਹਿਲਾਂ ਪਾਰਟੀ ਤਬਦੀਲੀ ਦਾ ਦੌਰ ਸ਼ੁਰੂ ਹੋ ਗਿਆ ਹੈ। ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ (Former Councillor Rajeev Omkar Tikka) ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ, ਮਿਲੀ ਜਾਣਕਾਰੀ ਅਨੁਸਾਰ ਟਿੱਕਾ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ, ਉਹ ਜਲੰਧਰ ਵਿੱਚ ਹੋਣ ਵਾਲੀਆਂ ਉਪ ਚੋਣ ਵਿੱਚ ਕਾਂਗਰਸ ਵੱਲੋਂ ਅਣਦੇਖੀ ਕੀਤੇ ਜਾਣ ਤੋਂ ਨਾਰਾਜ਼ ਸਨ।

ਦੱਸ ਦਈਏ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ (By-Election) ਲਈ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਹੈ, ਪਰ ਕਈ ਕੌਂਸਲਰ ਅਤੇ ਆਗੂ ਸੁਰਿੰਦਰ ਕੌਰ ਨੂੰ ਟਿਕਟ ਮਿਲਣ ਤੋਂ ਨਾਰਾਜ਼ ਸਨ। ਕਿਉਂਕਿ ਉਹ ਵੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਰਹੇ ਸੀ, ਹੁਣ ਟਿੱਕਾ ਨੇ ਅਸਤੀਫਾ ਦੇ ਕੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ।

ਹੋਰ ਖ਼ਬਰਾਂ :-  "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ

ਟਿੱਕਾ ਦਾ ਵੈਸਟ ਹਲਕੇ ਵਿੱਚ ਕਾਫੀ ਪ੍ਰਭਾਵ ਹੈ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ ਨੇ ਪੱਛਮੀ ਹਲਕੇ ਤੋਂ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ, ਪਰ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਾ ਦੇਣ ਦੀ ਬਜਾਏ ਸੁਰਿੰਦਰ ਕੌਰ ਨੂੰ ਟਿਕਟ ਦੇ ਦਿੱਤੀ।

Leave a Reply

Your email address will not be published. Required fields are marked *