ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।

Former Indian hockey team captain and MLA from Jalandhar Cantonment Pargat Singh has been appointed as the new president of the Punjab Pradesh Congress Committee.

ਚੰਡੀਗੜ੍ਹ:- ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ ਕਰਦਿਆਂ ਕਾਂਗਰਸ ਹਾਈਕਮਾਂਡ ਨੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਣਗੇ।

ਪਾਰਟੀ ਵੱਲੋਂ ਵੱਡਾ ਫੈਸਲਾ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਂਡ ਨੇ ਇਹ ਮਹੱਤਵਪੂਰਨ ਕਦਮ ਚੁੱਕਿਆ ਹੈ। ਪਰਗਟ ਸਿੰਘ ਲਗਾਤਾਰ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਸਾਫ਼-ਸੁਥਰੀ ਛਵੀ ਅਤੇ ਖੇਡ ਜਗਤ ਵਿੱਚ ਵੱਡੇ ਯੋਗਦਾਨ ਕਰਕੇ ਪਾਰਟੀ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਹੋਰ ਖ਼ਬਰਾਂ :-  ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

ਰਾਜਾ ਵੜਿੰਗ ਨੇ ਦਿੱਤਾ ਸੀ ਅਸਤੀਫ਼ਾ

ਇਸ ਤੋਂ ਪਹਿਲਾਂ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਹਾਈਕਮਾਂਡ ਨੂੰ ਸੌਂਪ ਦਿੱਤਾ ਸੀ। ਉਨ੍ਹਾਂ ਦਾ ਕਾਰਜਕਾਲ ਅਪ੍ਰੈਲ 2022 ਤੋਂ ਚੱਲ ਰਿਹਾ ਸੀ।

ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ

ਪਰਗਟ ਸਿੰਘ ਦੀ ਨਿਯੁਕਤੀ ਦੀ ਖ਼ਬਰ ਆਉਂਦਿਆਂ ਹੀ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਹਲਕਿਆਂ ਦਾ ਮੰਨਣਾ ਹੈ ਕਿ ਪਰਗਟ ਸਿੰਘ ਦੇ ਤਜਰਬੇ ਨਾਲ ਪੰਜਾਬ ਵਿੱਚ ਕਾਂਗਰਸ ਨਵੇਂ ਉਤਸ਼ਾਹ ਨਾਲ ਅੱਗੇ ਵਧੇਗੀ।

Leave a Reply

Your email address will not be published. Required fields are marked *