ਰੂਸ ਦੇ ਬਸ਼ਕੋਰਤੋਸਤਾਨ ਗਣਰਾਜ (Republic of Bashkortostan) ਦੇ ਉਫ਼ਾ ਸ਼ਹਿਰ ਵਿੱਚ ਇਕ ਮੈਡੀਕਲ ਯੂਨੀਵਰਸਿਟੀ (Medical University) ਵਿੱਚ ਛੁਰੇ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ।
ਇਸ ਹਮਲੇ ਵਿੱਚ 4 ਭਾਰਤੀ ਵਿਦਿਆਰਥੀਆਂ ਸਮੇਤ ਕਈ ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਭਾਰਤੀ ਦੂਤਾਵਾਸ ਨੇ ਸ਼ਨੀਵਾਰ ਯਾਨੀਕਿ 7 ਫਰਵਰੀ ਦੀ ਰਾਤ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸਾਰੇ ਜ਼ਖ਼ਮੀ ਵਿਦਿਆਰਥੀਆਂ ਦਾ ਇਲਾਜ ਚੱਲ ਰਿਹਾ ਹੈ।
ਰੂਸ ਦੇ ਸਿਹਤ ਮੰਤਰਾਲੇ (Ministry of Health) ਅਨੁਸਾਰ, ਹਮਲੇ ਵਿੱਚ ਜ਼ਖ਼ਮੀ ਹੋਏ ਚਾਰ ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਉੱਧਰ, ਹਮਲਾ ਕਰਨ ਵਾਲੇ ਕਿਸ਼ੋਰ ਨੂੰ ਵੀ ਬੱਚਿਆਂ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਸਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ।