ਰੱਖੜੀ ਦੇ ਤਿਉਹਾਰ ‘ਤੇ 19 ਅਗਸਤ ਸੋਮਵਾਰ ਨੂੰ ਟ੍ਰਾਈਸਿਟੀ ਖੇਤਰ (Tricity Area) ਯਾਨੀ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਵਿੱਚ ਚੱਲਣ ਵਾਲੀਆਂ ਏ.ਸੀ ਅਤੇ ਨਾਨ-ਏ.ਸੀ ਲੋਕਲ ਬੱਸਾਂ (AC and Non-AC Local Buses) ਵਿੱਚ ਮਹਿਲਾਵਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ।
ਇਹ ਐਲਾਨ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਗੁਲਾਬ ਚੰਦ ਕਟਾਰੀਆ ਨੇ ਕੀਤਾ ਹੈ। ਭਰਾਵਾਂ ਦੇ ਘਰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ, ਰਾਜ ਸਰਕਾਰਾਂ ਨੇ ਖਾਸ ਤੌਰ ‘ਤੇ ਔਰਤਾਂ ਲਈ ਮੁਫਤ ਬੱਸ ਸੇਵਾ ਦਾ ਐਲਾਨ ਕੀਤਾ ਹੈ। ਇਸ ਸਾਲ ਰੱਖੜੀ ਦਾ ਤਿਉਹਾਰ 19 ਅਗਸਤ (ਸੋਮਵਾਰ) ਨੂੰ ਮਨਾਇਆ ਜਾਵੇਗਾ, ਜਿਨ੍ਹਾਂ ਰਾਜਾਂ ‘ਚ ਔਰਤਾਂ ਨੂੰ ਰੱਖੜੀ ‘ਤੇ ਮੁਫਤ ਬੱਸ ਸੇਵਾ ਦਾ ਲਾਭ ਮਿਲੇਗਾ, ਉਨ੍ਹਾਂ ‘ਚ ਚੰਡੀਗੜ੍ਹ , ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਸ਼ਾਮਲ ਹਨ।