ਅਨੂਸੁਚਿਤ ਜਾਤੀ ਉਮੀਦਵਾਰਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਨੂੰ ਸ਼ੁਰੂ ਹੋਵੇਗਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਤੇ ਖੇਤਰ ਵਿੱਚ ਵਿੰਭਿਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਨਾਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀ ਹੁੱਡ ਫਾਰ ਐਸ.ਸੀ ਬੈਨੀਫਿਸਰੀਜ਼ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ।

ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿਖੇ ਐਸ.ਸੀ ਸਿਖਿਆਰਥੀਆਂ ਵਾਸਤੇ ਮੁਫਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ  ਤੋ 07 ਨਵੰਬਰ 2025 ਤੱਕ ਡੇਅਰੀ ਸਿਖਲਾਈ ਕੇਂਦਰ (ਵੇਰਕਾ) ਅੰਮ੍ਰਿਤਸਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ                            ਵਰਿਆਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ-ਨਾਲ  3500/— ਰਪੁਏ ਵਜੀਫਾ ਵੀ ਦਿੱਤਾ ਜਾਵੇਗਾ।

ਹੋਰ ਖ਼ਬਰਾਂ :-  ਰੰਗਲਾ ਪੰਜਾਬ ਮੇਲੇ ਤਹਿਤ ਕਰਵਾਈ ਗਈ ਪੰਜ ਕਿਲੋਮੀਟਰ ਮੈਰਾਥਾਨ ਜਸਵੀਰ ਕੌਰ ਅਤੇ ਤਰੁਣ ਨੇ ਜਿੱਤੀ

ਉਨ੍ਹਾਂ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਨਾਲ ਸਬੰਧਿਤ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਚੋਥੀ ਮੰਜਿਲ ਕਮਰਾ ਨੰ 508 ਗੁਰਦਾਸਪਰ ਵਿਖੇ ਮਿਤੀ 27 ਅਕਤੂਬਰ 2025 ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ।ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਉਮੀਦਵਾਰ ਜਿਸ ਦੀ ਉਮਰ 18 ਤੋ 50 ਸਾਲ ਅਤੇ ਪੰਜਾਬ ਦੇ ਵਸਨੀਕ ,ਪੇਂਡੂ ਪਿਛਕੜ ਵਾਲੇ ਘੱਟੋ-ਘੱਟ 5ਵੀਂ ਪਾਸ ਹੋਣੇ ਚਾਹੀਦੇ ਹਨ।

ਉਨ੍ਹਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਪੜਾਈ ਸਬੰਧੀ ਸਰਟੀਫਿਕੇਟ ਜਾਤੀ ਸਰਟੀਫਿਕੇਟ , ਅਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਤਾਜਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਦਕੇ ਹਨ।

ਵਧੇਰੇ ਜਾਣਕਾਰੀ ਲਈ ਫੋਨ ਨੰ 80548-00880, 75089-73471, 78888-50893 ਜਾਂ 94177-66062 ਸੰਪਰਕ ਕਰੋ।

Leave a Reply

Your email address will not be published. Required fields are marked *