ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘ

Free treatment facility of up to Rs 10 lakh under Chief Minister's Health Insurance Scheme is a big relief for the people: Kulwant Singh

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਮਿਲਣ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਹ ਪ੍ਰਗਟਾਵਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੁਹਾਣਾ ਅਤੇ ਕੁੰਬੜਾ ਵਿਖੇ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਬੀਮਾ ਕਾਰਡ ਵੰਡਣ ਮੌਕੇ ਕੀਤਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿਹਤ ਬੀਮਾ ਕਾਰਡ ਲੋਕਾਂ ਲਈ ਮੁਸ਼ਕਲ ਸਮੇਂ ਵਿੱਚ ਵੱਡਾ ਸਹਾਰਾ ਬਣ ਰਿਹਾ ਹੈ ਅਤੇ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਲੋੜ ਪੈਣ ’ਤੇ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚਿਹਰਿਆਂ ’ਤੇ ਇਸ ਸਹੂਲਤ ਨੂੰ ਲੈ ਕੇ ਖੁਸ਼ੀ ਅਤੇ ਸੰਤੁਸ਼ਟੀ ਸਪੱਸ਼ਟ ਤੌਰ ’ਤੇ ਵੇਖੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਗਭਗ 1.80 ਲੱਖ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜਦਕਿ ਇਨ੍ਹਾਂ ਵਿੱਚੋਂ 42 ਹਜ਼ਾਰ ਸਿਹਤ ਬੀਮਾ ਕਾਰਡ ਬਣ ਕੇ ਪ੍ਰਾਪਤ ਹੋ ਚੁੱਕੇ ਹਨ, ਜੋ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਜਿਸਟ੍ਰੇਸ਼ਨਾਂ ਦੀ ਪ੍ਰਕਿਰਿਆ ਵੀ ਜਾਰੀ ਹੈ, ਤਾਂ ਜੋ ਵੱਧ ਤੋਂ ਵੱਧ ਯੋਗ ਪਰਿਵਾਰ ਇਸ ਸਹੂਲਤ ਦਾ ਲਾਭ ਲੈ ਸਕਣ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਨਾਲ ਪੰਜਾਬ ਵਿੱਚ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਆ ਰਿਹਾ ਹੈ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਦੀ ਨਵੇਕਲੀ ਪਹਿਲ - ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਆਗੂਆਂ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਗਲਤਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਯੋਜਨਾ ਦੇ ਲਾਗੂ ਹੋਣ ਸਬੰਧੀ ਕੋਈ ਸ਼ੰਕਾ ਹੈ ਤਾਂ ਉਹ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਦੀ ਜਾਣਕਾਰੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਜਿੱਥੇ ਲੋਕਾਂ ਨੂੰ ਇਲਾਜ ਦੀ ਸਹੂਲਤ ਮਿਲ ਰਹੀ ਹੈ, ਉਸ ਬਾਰੇ ਤੱਥਾਂ ਦੇ ਆਧਾਰ ’ਤੇ ਲੋਕਾਂ ਨੂੰ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ।

ਇਸ ਮੌਕੇ ਐਸ.ਐਮ.ਓ. ਘੜੂੰਆਂ ਡਾ. ਪ੍ਰੀਤ ਮੋਹਨ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਨਗਰ ਨਿਗਮ ਹਰਪਾਲ ਸਿੰਘ ਚੰਨਾ, ਕੌਂਸਲਰ ਸ਼ਰਨਜੀਤ ਕੌਰ, ਕੌਂਸਲਰ ਹਰਜੀਤ ਸਿੰਘ ਭੋਲੂ, ਕੌਂਸਲਰ ਰਮਨਪ੍ਰੀਤ ਕੌਰ, ਤਰਲੋਚਨ ਸਿੰਘ ਮਟੌਰ, ਕੁਲਦੀਪ ਸਿੰਘ ਸਾਮਣਾ, ਅਕਵਿੰਦਰ ਸਿੰਘ ਗੋਸਲ, ਦਰਸ਼ਨ ਸਿੰਘ ਮਟੌਰ, ਪਰਵਿੰਦਰ ਸਿੰਘ ਸੋਹਣਾ, ਅਮਰਜੀਤ ਸਿੰਘ ਸਿੱਧੂ, ਜਸਪਾਲ ਸਿੰਘ ਮਟੌਰ, ਭੁਪਿੰਦਰ ਸਿੰਘ ਮਾਸਟਰ, ਤਰਨਜੀਤ ਕੌਰ, ਜਸਵੀਰ ਕੌਰ, ਗੁਰਵਿੰਦਰ ਕੌਰ, ਮੀਨਾਕਸ਼ੀ, ਜਸਮੇਰ ਸਿੰਘ, ਬਲਦੇਵ ਸਿੰਘ ਅਤੇ ਕਰਨੈਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। 

Leave a Reply

Your email address will not be published. Required fields are marked *