ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਮੁਲਾਕਾਤ ਹੋਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਫਿਰ ਤੋਂ ਮੁਲਾਕਾਤ ਹੋਈ ਹੈ। ਜੀ-20 ਸੰਮੇਲਨ (G-20 Summit) ‘ਚ ਹਿੱਸਾ ਲੈਣ ਲਈ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜੇਨੇਰੀਓ (Rio De Janeiro) ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਗੱਲਬਾਤ ਵੀ ਹੋਈ।

ਰੂਸ ‘ਚ ਬ੍ਰਿਕਸ ਸੰਮੇਲਨ (BRICS Summit) ਤੋਂ ਬਾਅਦ ਇਹ ਦੂਜੀ ਵਾਰ ਹੈ, ਜਦੋਂ ਦੋਵੇਂ ਨੇਤਾ ਮਿਲੇ ਹਨ। ਇਸ ਤੋਂ ਪਹਿਲਾਂ ਲੱਦਾਖ ‘ਚ ਤਣਾਅ ਕਾਰਨ ਦੋਹਾਂ ਨੇਤਾਵਾਂ ਵਿਚਾਲੇ 5 ਸਾਲ ਤੱਕ ਗੱਲਬਾਤ ਨਹੀਂ ਹੋ ਸਕੀ ਸੀ।ਵਿਦੇਸ਼ ਮੰਤਰੀ ਐਸ ਜੈਸ਼ੰਕਰ (External Affairs Minister S Jaishankar) ਨੇ ਸੋਮਵਾਰ ਨੂੰ ਹੀ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਗੱਲਬਾਤ ਕੀਤੀ।

ਹੋਰ ਖ਼ਬਰਾਂ :-  ਮੱਧ ਚੀਨ ਦੇ ਹੇਨਾਨ ਸੂਬੇ ਦੇ ਯਿੰਗਕਾਈ ਸਕੂਲ 'ਚ ਅੱਗ ਲੱਗਣ ਕਾਰਨ 13 ਵਿਦਿਆਰਥੀਆਂ ਦੀ ਮੌਤ

 

ਦੋਹਾਂ ਨੇਤਾਵਾਂ ਨੇ ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਨੂੰ ਮੁੜ ਸ਼ੁਰੂ ਕਰਨ ‘ਤੇ ਚਰਚਾ ਕੀਤੀ। ਰੀਓ ਡੀ ਜਨੇਰੀਓ (Rio De Janeiro) ਵਿੱਚ ਜੀ-20 ਸਿਖਰ ਸੰਮੇਲਨ (G-20 Summit) ਤੋਂ ਇਲਾਵਾ, ਦੋਵਾਂ ਨੇਤਾਵਾਂ ਨੇ ਕੈਲਾਸ਼ ਮਾਨਸਰੋਵਰ ਯਾਤਰਾ (Kailash Mansarovar Yatra) ਨੂੰ ਮੁੜ ਸ਼ੁਰੂ ਕਰਨ ਬਾਰੇ ਵੀ ਚਰਚਾ ਕੀਤੀ। 2020 ਵਿੱਚ ਮਹਾਂਮਾਰੀ ਦੇ ਬਾਅਦ, ਦੋਵਾਂ ਦੇਸ਼ਾਂ ਦਰਮਿਆਨ ਸਿੱਧੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ।

 

Leave a Reply

Your email address will not be published. Required fields are marked *