ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋ 21 ਫਰਵਰੀ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

District Employment and Business Bureau organized a placement camp on February 21 under the mission "Ghar-Ghar Rozgar".

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋ ਭਲਕੇ 21 ਫਰਵਰੀ (ਬੁੱਧਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਇਸ ਕੈਂਪ ਵਿੱਚ ਲੁਧਿਆਣਾ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਸ ਵਿੱਚ Quess corp, Vast Linkers, Tata Croma, Lavya Associates, GDX Security ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋੋਰ) ਪਾਸ ਕੀਤਾ ਹੋਵੇ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ Resume (2 ਜਾਂ 3 photo copy) ਲੈ ਕੇ ਪਹੁੰਚਣ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਨਾਮ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਰਜਿਸਟਰ ਕਰਵਾਉਣ ਲਈ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਸੰਪਰਕ ਕਰਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

dailytweetnews.com

Leave a Reply

Your email address will not be published. Required fields are marked *